ਅੱਜ ਪੇਸ਼ ਹੋਵੇਗਾ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਦੂਜਾ ਅੰਤਰਿਮ ਬਜਟ

ਨਵੀਂ ਦਿੱਲੀ –  ਅੱਜ ਭਾਵ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਆਪਣਾ ਪਹਿਲਾ ਅੰਤਰਿਮ ਬਜਟ ਪੇਸ਼ ਕਰਨ ਵਾਲੀ ਹੈ। ਇਸ ਦੇ ਨਾਲ ਹੀ ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਇਹ ਦੂਜਾ ਅੰਤਰਿਮ ਬਜਟ ਹੈ। ਦਰਅਸਲ, ਆਮ ਬਜਟ ਜਾਂ ਜਲਦੀ ਹੋਣ ਵਾਲੀਆਂ ਚੋਣਾਂ ਲਈ ਨਾਕਾਫ਼ੀ ਸਮਾਂ ਹੋਣ ਕਾਰਨ ਸਰਕਾਰ ਅੰਤਰਿਮ ਬਜਟ ਪੇਸ਼ ਕਰਦੀ ਹੈ।

ਇਸ ਬਜਟ ਰਾਹੀਂ ਸਰਕਾਰ ਨੂੰ ਉਦੋਂ ਤੱਕ ਖਰਚ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਜਦੋਂ ਤੱਕ ਨਵੀਂ ਸਰਕਾਰ ਪੂਰਾ ਬਜਟ ਪਾਸ ਨਹੀਂ ਕਰ ਲੈਂਦੀ। ਇਸ ਦੇ ਨਾਲ ਹੀ ਨਵੀਂ ਸਰਕਾਰ ਨੂੰ ਅੰਤਰਿਮ ਬਜਟ ਰਾਹੀਂ ਪੂਰੇ ਬਜਟ ਬਾਰੇ ਫੈਸਲੇ ਲੈਣ ਦੀ ਵੀ ਇਜਾਜ਼ਤ ਦਿੱਤੀ ਜਾਂਦੀ ਹੈ। ਚੋਣ ਨਤੀਜਿਆਂ ਤੋਂ ਬਾਅਦ ਕਿਸੇ ਕਾਰਨ ਸਰਕਾਰ ਸਮੇਂ ਸਿਰ ਪੂਰਨ ਬਜਟ ਪੇਸ਼ ਨਹੀਂ ਕਰ ਪਾਉਂਦੀ ਹੈ, ਤਾਂ ਉਸਨੂੰ ਖਰਚੇ ਲਈ ਸਦਨ ਦੀ ਮਨਜ਼ੂਰੀ ਲੈਣੀ ਪੈਂਦੀ ਹੈ।

ਸਰਕਾਰ ਅੰਤਰਿਮ ਬਜਟ ਵਿਚ ਨਵੇਂ ਐਲਾਨ ਕਰਨ ਲਈ ਆਜ਼ਾਦ ਹੈ। ਉਦਾਹਰਣ ਵਜੋਂ, ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਪਹਿਲੇ ਅੰਤਰਿਮ ਬਜਟ ਭਾਵ 2019 ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਟੈਕਸ ਛੋਟ ਅਤੇ ਸਟੈਂਡਰਡ ਡਿਡਕਸ਼ਨ ’ਤੇ ਵੀ ਅਹਿਮ ਫੈਸਲੇ ਲਏ ਗਏ। ਇਸ ਦਾ ਮਤਲਬ ਇਹ ਹੈ ਕਿ ਮੋਦੀ ਸਰਕਾਰ ਦਾ ਪਹਿਲਾ ਅੰਤਰਿਮ ਬਜਟ ਲੋਕ-ਲੁਭਾਊ ਸੀ ਅਤੇ ਇਸ ਰਾਹੀਂ ਇਕ ਨਵੇਂ ਲਾਭਪਾਤਰੀ ਵਰਗ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਹੁਣ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਵੀ ਲੋਕਪ੍ਰਿਅ ਬਜਟ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ ਨਵੀਂ ਸਰਕਾਰ ਪੂਰਾ ਬਜਟ ਪੇਸ਼ ਕਰਦੇ ਹੋਏ ਅੰਤਰਿਮ ਬਜਟ ਦੇ ਫੈਸਲਿਆਂ ਨੂੰ ਬਦਲਣ ਲਈ ਆਜ਼ਾਦ ਹੈ।

Add a Comment

Your email address will not be published. Required fields are marked *