ਮੁੰਬਈ ‘ਚ ਬਹੁਮੰਜ਼ਿਲਾ ਇਮਾਰਤ ਦੀ 27ਵੀਂ ਮੰਜ਼ਿਲ ‘ਤੇ ਲੱਗੀ ਅੱਗ
February 6, 2024
![](http://mehakewattan.com/wp-content/uploads/2024/02/2024_2image_03_31_049893013fire-ll.jpg)
ਮੁੰਬਈ — ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਇਕ ਹੈਰਾਨ ਕਰਨ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬਹੁ-ਮੰਜ਼ਿਲਾ ਇਮਾਰਤ ਦੀ 27ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਮਾਰਤ ‘ਚ ਅੱਗ ਲੱਗਣ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪਾਈ ਗਈ ਹੈ, ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਇਮਾਰਤ ਉਸਾਰੀ ਅਧੀਨ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ, ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਅੱਗ ਨਵੀਂ ਮੁੰਬਈ ਦੇ ਸ਼ਿਰਾਵਨੇ MIDC ਖੇਤਰ ਵਿੱਚ ਲੱਗੀ। ਇਸ ਘਟਨਾ ਨਾਲ ਜੁੜੀ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਦਿਖਾਈ ਦੇ ਰਹੀਆਂ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮਾਮਲੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।