ਬਦਲਾ ਲੈਣ ਲਈ ਗੁਆਂਢੀ ਨੇ 14 ਸਾਲਾ ਕੁੜੀ ਦਾ ਗਲਾ ਵੱਢ ਕੇ ਕੀਤਾ ਕਤਲ
February 6, 2024
![](http://mehakewattan.com/wp-content/uploads/2024/02/2024_2image_02_31_495208172murder-ll.jpg)
ਗੁਰੂਗ੍ਰਾਮ — ਗੁਰੂਗ੍ਰਾਮ ‘ਚ ਇਕ 14 ਸਾਲਾ ਕੁੜੀ ਦੀ ਉਸ ਦੇ ਗੁਆਂਢੀ ਨੇ ਕਥਿਤ ਤੌਰ ‘ਤੇ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਅਤੇ ਭੱਜਣ ਤੋਂ ਪਹਿਲਾਂ ਲਾਸ਼ ਨੂੰ ਘਰ ‘ਚ ਛੁਪਾ ਦਿੱਤਾ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁਢਲੀ ਜਾਂਚ ਦੇ ਮੁਤਾਬਕ ਗੁਆਂਢ ‘ਚ ਰਹਿਣ ਵਾਲੇ ਦੋਸ਼ੀ ਨੇ ਆਪਣੀ ਦੁਸ਼ਮਣੀ ਦਾ ਬਦਲਾ ਲੈਣ ਲਈ ਨਾਬਾਲਗ ਦਾ ਕਤਲ ਕਰ ਦਿੱਤਾ।
ਪੁਲਸ ਨੇ ਦੱਸਿਆ ਕਿ ਪੀੜਤਾ ਆਪਣੇ ਪਰਿਵਾਰ ਨਾਲ ਇੱਥੋਂ ਦੇ ਪਿੰਡ ਸਿਲੋਖਰਾ ਦੀ ਇੰਦਰਾ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਸੋਮਵਾਰ ਨੂੰ ਸੈਕਟਰ 40 ਪੁਲਸ ਸਟੇਸ਼ਨ ‘ਚ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਦੇ ਤਹਿਤ ਦੋਸ਼ੀ ਬਹਾਦੁਰ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ।