300 ਕਰੋੜ ਦੇ ਕਲੱਬ ’ਚ ਸ਼ਾਮਲ ਹੋਈ ਰਿਤਿਕ-ਦੀਪਿਕਾ ਦੀ ਫ਼ਿਲਮ ‘ਫਾਈਟਰ’

ਬਾਲੀਵੁੱਡ ਫ਼ਿਲਮ ‘ਫਾਈਟਰ’ ਆਖਿਰਕਾਰ 300 ਕਰੋੜ ਰੁਪਏ ਦੇ ਕਲੱਬ ’ਚ ਸ਼ਾਮਲ ਹੋ ਗਈ ਹੈ। ਇਸ ਫ਼ਿਲਮ ਨੇ ਹੁਣ ਤਕ 302 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਸ਼ੁਰੂਆਤ ਤੋਂ ਹੀ ਹੌਲੀ ਕਮਾਈ ਕਰ ਰਹੀ ਹੈ ਤੇ ਸਮੀਖਿਅਕ ਵੀ ਇਸ ਨੂੰ ਦੇਖ ਕੇ ਕਾਫੀ ਹੈਰਾਨ ਸਨ ਕਿ ‘ਫਾਈਟਰ’ ਆਪਣਾ ਬਜਟ ਤਕ ਪੂਰਾ ਕਰਨ ’ਚ ਅਸਫ਼ਲ ਹੋ ਰਹੀ ਹੈ ਪਰ ਹੁਣ ਇਸ ਦੀ ਰਫ਼ਤਾਰ ਹੌਲੀ-ਹੌਲੀ ਅੱਗੇ ਵੱਧ ਰਹੀ ਹੈ।

ਦੱਸ ਦੇਈਏ ਕਿ ‘ਫਾਈਟਰ’ ਭਾਰਤ ਦੀ ਪਹਿਲੀ ਏਰੀਅਲ ਐਕਸ਼ਨ ਫ਼ਿਲਮ ਹੈ। ਇਸ ਫ਼ਿਲਮ ’ਚ ਰਿਤਿਕ ਰੌਸ਼ਨ, ਦੀਪਿਕਾ ਪਾਦੁਕੋਣ, ਅਨਿਲ ਕਪੂਰ ਤੇ ਕਰਨ ਸਿੰਘ ਗਰੋਵਰ ਵਰਗੇ ਕਲਾਕਾਰ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਸਿਧਾਰਥ ਆਨੰਦ ਨੇ ਡਾਇਰੈਕਟ ਕੀਤਾ ਹੈ, ਜੋ ਇਸ ਤੋਂ ਪਹਿਲਾਂ ‘ਬੈਂਗ ਬੈਂਗ’, ‘ਵਾਰ’ ਤੇ ‘ਪਠਾਨ’ ਵਰਗੀਆਂ ਫ਼ਿਲਮਾਂ ਡਾਇਰੈਕਟ ਕਰ ਚੁੱਕੇ ਹਨ।

Add a Comment

Your email address will not be published. Required fields are marked *