ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਐਲਾਨ, ਮਾਰਚ ਤੋਂ ਚੱਲੇਗੀ ਵੰਦੇ ਭਾਰਤ ਸਲੀਪਰ ਟਰੇਨ

ਮੋਦੀ ਸਰਕਾਰ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਸਲੀਪਰ ਕਲਾਸ ਵੰਦੇ ਭਾਰਤ ਟਰੇਨ ਮਾਰਚ ਤੋਂ ਭਾਰਤੀ ਰੇਲਵੇ ਟ੍ਰੈਕ ‘ਤੇ ਚੱਲਣੀ ਸ਼ੁਰੂ ਹੋ ਜਾਵੇਗੀ। ਚੇਨਈ ਦੀ ਪੇਰੰਬੁਰ ਇੰਟੈਗਰਲ ਕੋਚ ਫੈਕਟਰੀ ਵਿੱਚ 10 ਟ੍ਰੇਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਰੋਲ ਆਊਟ ਵੀ ਫਰਵਰੀ ਦੇ ਆਖਰੀ ਹਫਤੇ ਤੋਂ ਸ਼ੁਰੂ ਹੋ ਜਾਵੇਗਾ।

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਕਿ ਇਸ ਨੂੰ ਨਿਰਧਾਰਤ ਸਮੇਂ ‘ਚ ਲਾਂਚ ਕੀਤਾ ਜਾਵੇਗਾ। ਦਿੱਲੀ, ਮੁੰਬਈ ਅਤੇ ਹਾਵੜਾ ਵਿਚਕਾਰ ਨਵੀਂ ਵੰਦੇ ਭਾਰਤ ਸਲੀਪਰ ਟਰੇਨ ਦੀ ਇਲੈਕਟ੍ਰਿਕ ਮਲਟੀਪਲ ਯੂਨਿਟ ਦੇ ਟਰਾਇਲ ਰਨ ਲਈ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਬਾਅਦ ਲੋੜ ਅਨੁਸਾਰ ਹੋਰ ਟਰੇਨਾਂ ਤਿਆਰ ਕੀਤੀਆਂ ਜਾਣਗੀਆਂ। ਰੇਲਵੇ 24 ਘੰਟਿਆਂ ਦੇ ਅੰਦਰ ਦਿੱਲੀ ਤੋਂ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਯਾਤਰੀਆਂ ਨੂੰ ਪਹੁੰਚਾਉਣ ਦੀ ਤਿਆਰੀ ਕਰ ਰਿਹਾ ਹੈ। ਇਹ ਟਰੇਨ ਰੇਲਵੇ ਦੇ ਇਸ ਇਰਾਦੇ ਨੂੰ ਕਾਮਯਾਬ ਕਰ ਸਕਦੀ ਹੈ।

ਵੰਦੇ ਭਾਰਤ ਸਲੀਪਰ ਟਰੇਨ ਦਾ ਕਿਰਾਇਆ ਫਿਲਹਾਲ ਰੇਲਵੇ ਬੋਰਡ ਤੈਅ ਕਰ ਰਿਹਾ ਹੈ ਪਰ ਇਹ ਸਪੱਸ਼ਟ ਹੈ ਕਿ ਇਸ ਟਰੇਨ ਦਾ ਕਿਰਾਇਆ ਆਮ ਸੁਪਰਫਾਸਟ ਟਰੇਨਾਂ ਤੋਂ ਜ਼ਿਆਦਾ ਹੋਵੇਗਾ। ਰੇਲਵੇ ਅਧਿਕਾਰੀਆਂ ਮੁਤਾਬਕ ਵੰਦੇ ਭਾਰਤ ਟਰੇਨ ਦਾ ਕਿਰਾਇਆ ਫਲਾਈਟ ਦੇ ਕਿਰਾਏ ਤੋਂ ਘੱਟ ਹੋਵੇਗਾ ਅਤੇ ਰਾਜਧਾਨੀ ਐਕਸਪ੍ਰੈੱਸ ਟਰੇਨ ਤੋਂ 15 ਫੀਸਦੀ ਜ਼ਿਆਦਾ ਹੋ ਸਕਦਾ ਹੈ।

Add a Comment

Your email address will not be published. Required fields are marked *