ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਫਲ ਵਿਕਰੇਤਾ ਸਿੱਖ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਸ਼੍ਰੀਨਗਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀਆਂ ਨੇ ਫਲ ਵਿਕਰੇਤਾ ਸਿੱਖ ਨਾਗਰਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਸ਼ਾਲ ਕਾਡਲ ਇਲਾਕੇ ‘ਚ ਵਾਪਰੀ ਹੈ। ਇਸ ਬਾਰੇ ਪੁਲਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਮ੍ਰਿਤਕ ਸਿੱਖ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ‘ਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਇਸ ਹਮਲੇ ‘ਚ ਇਕ ਹੋਰ ਵਿਅਕਤੀ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਅਤੇ ਫ਼ੌਜ ਨੇ ਪੂਰਾ ਇਲਾਕਾ ਘੇਰ ਲਿਆ ਹੈ ਤਾਂ ਜੋ ਹਮਲਾਵਰਾਂ ਨੂੰ ਕਾਬੂ ਕੀਤਾ ਜਾ ਸਕੇ। ਮਾਮਲੇ ਦੀ ਹੋਰ ਜਾਣਕਾਰੀ ਲਈ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

Add a Comment

Your email address will not be published. Required fields are marked *