ਅਨੁਸ਼ਾਸਨਹੀਣਤਾ ਖ਼ਿਲਾਫ਼ ਕਾਂਗਰਸ ਦੀ ਸਖ਼ਤ ਕਾਰਵਾਈ
February 11, 2024
ਨਵੀਂ ਦਿੱਲੀ – ਅਨੁਸ਼ਾਸਨਹੀਣਤਾ ਖ਼ਿਲਾਫ਼ ਕਾਂਗਰਸ ਪਾਰਟੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਪ੍ਰਮੋਦ ਕ੍ਰਿਸ਼ਨਮ ‘ਤੇ ਵੱਡਾ ਐਕਸ਼ਨ ਲਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਅਨੁਸ਼ਾਸਨਹੀਣਤਾ ਦੀਆਂ ਸ਼ਿਕਾਇਤਾਂ ਅਤੇ ਪਾਰਟੀ ਖ਼ਿਲਾਫ਼ ਵਾਰ-ਵਾਰ ਬਿਆਨਬਾਜ਼ੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਨੂੰ ਛੇ ਸਾਲ ਲਈ ਪਾਰਟੀ ‘ਚੋਂ ਬਾਹਰ ਕੱਢਣ ਦੇ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕ੍ਰਿਸ਼ਨਮ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ “ਸ਼੍ਰੀ ਕਲਕੀ ਧਾਮ” ਦੇ ਨੀਂਹ ਪੱਥਰ ਸਮਾਗਮ ਲਈ ਸੱਦਾ ਦਿੱਤਾ ਸੀ। ਉਹ ਅਕਸਰ ਆਪਣੇ ਬਿਆਨਾਂ ਲਈ ਜਾਣੇ ਜਾਂਦੇ ਹਨ ਜੋ ਕਾਂਗਰਸ ਦੀ ਅਧਿਕਾਰਤ ਲਾਈਨ ਤੋਂ ਭਟਕ ਜਾਂਦੇ ਹਨ।

