ਦਿੱਲੀ ਟ੍ਰੈਫਿਕ ਪੁਲਸ ਨੇ ਕਿਸਾਨਾਂ ਦੇ ਕੂਚ ਤੋਂ ਪਹਿਲਾਂ ਜਾਰੀ ਕੀਤੀ ਐਡਵਾਈਜ਼ਰੀ

ਨਵੀਂ ਦਿੱਲੀ – ਦਿੱਲੀ ਪੁਲਸ ਨੇ ਐਤਵਾਰ ਨੂੰ ਪ੍ਰਸਤਾਵਿਤ ਕਿਸਾਨਾਂ ਦੇ ਕੂਚ ਦੇ ਮੱਦੇਨਜ਼ਰ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਯਾਤਰੀਆਂ ਨੂੰ ਰਾਸ਼ਟਰੀ ਰਾਜਧਾਨੀ ਦੀਆਂ ਤਿੰਨ ਸਰਹੱਦਾਂ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀਆਂ ਬਾਰੇ ਸੁਚੇਤ ਕੀਤਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਜ਼ਿਆਦਾਤਰ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਦੇ ਸਿਲਸਿਲੇ ਵਿੱਚ 13 ਫਰਵਰੀ ਨੂੰ ਰੋਸ ਮਾਰਚ ਕੱਢਣ ਲਈ ਸੱਦਾ ਦਿੱਤਾ ਗਿਆ ਹੈ। 

ਐਡਵਾਈਜ਼ਰੀ ਮੁਤਾਬਕ ਸੋਮਵਾਰ ਤੋਂ ਵਪਾਰਕ ਵਾਹਨਾਂ ‘ਤੇ ਟ੍ਰੈਫਿਕ ਪਾਬੰਦੀਆਂ ਲਗਾਈਆਂ ਜਾਣਗੀਆਂ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਸੋਮਵਾਰ ਤੋਂ ਵਪਾਰਕ ਵਾਹਨਾਂ ਲਈ ਸਿੰਘੂ ਬਾਰਡਰ ‘ਤੇ ਅਤੇ ਮੰਗਲਵਾਰ ਤੋਂ ਹਰ ਕਿਸਮ ਦੇ ਵਾਹਨਾਂ ਲਈ ਆਵਾਜਾਈ ਪਾਬੰਦੀਆਂ/ਡਾਇਵਰਸ਼ਨ ਲਾਗੂ ਕੀਤੇ ਜਾਣਗੇ। ਐਡਵਾਈਜ਼ਰੀ ਦੇ ਅਨੁਸਾਰ, NH-44 ਰਾਹੀਂ ਸੋਨੀਪਤ, ਪਾਣੀਪਤ, ਕਰਨਾਲ ਆਦਿ ਵੱਲ ਜਾਣ ਵਾਲੀਆਂ ਅੰਤਰਰਾਜੀ ਬੱਸਾਂ ISBT ਤੋਂ ਮਜਨੂੰ ਕਾ ਟਿੱਲਾ, ਸਿਗਨੇਚਰ ਬ੍ਰਿਜ ਤੋਂ ਖਜੂਰੀ ਚੌਕ, ਲੋਨੀ ਬਾਰਡਰ ਤੋਂ KMP ਵਾਇਆ ਖੇੜਾ ਤੱਕ ਜਾਣਗੀਆਂ।

Add a Comment

Your email address will not be published. Required fields are marked *