ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਭਾਦਸੋਂ – ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਰਾਮਗੜ੍ਹ ਵਿਖੇ ਦਰਮਿਆਨੀ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਪੁੱਤ ਵਲੋਂ ਆਪਣੇ ਹੀ ਪਿਓ ਦੇ ਸਿਰ ’ਤੇ ਲਕੜੀ ਦੇ ਬਾਲੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਨੰਦ ਸਿੰਘ (90) ਵਜੋਂ ਹੋਈ ਹੈ। ਕਤਲ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਮਿਲੀ ਜਾਣਕਾਰੀ ਮੁਤਾਬਕ ਰਾਮਗੜ੍ਹ ਦੇ ਮ੍ਰਿਤਕ ਨੰਦ ਸਿੰਘ ਦਾ ਕਤਲ ਉਸ ਦੇ ਪੁੱਤ ਹਾਕਮ ਸਿੰਘ ਨੇ ਨਸ਼ੇ ਦੀ ਹਾਲਤ ’ਚ ਕੀਤਾ ਹੈ। ਸਿਰ ’ਤੇ ਵਾਰ ਕਰਨ ਕਰਕੇ ਨੰਦ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਥਾਨ ’ਤ ਪੁੱਜੀ ਥਾਣਾ ਭਾਦਸੋਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਦੂਜੇ ਪੁੱਤਰ ਰੇਸ਼ਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹਾਕਮ ਸਿੰਘ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 302 ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Add a Comment

Your email address will not be published. Required fields are marked *