ਸਮੀਰ ਵਾਨਖੇੜੇ ਵਿਰੁੱਧ ਈ. ਡੀ. ਵਲੋਂ ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਮੁੰਬਈ – ਇੰਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ ਸਾਬਕਾ ਖ਼ੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਵਿਰੁੱਧ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਡਾਇਰੈਕਟੋਰੇਟ ਨੇ ਡਰੱਗ ਮਾਮਲੇ ’ਚ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਬਰੀ ਕਰਨ ਲਈ ਉਸ ਦੇ ਪਰਿਵਾਰ ਕੋਲੋਂ 25 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਸਬੰਧ ’ਚ ਸੀ. ਬੀ. ਆਈ. ਵਲੋਂ ਦਰਜ ਇਕ ਐੱਫ. ਆਈ. ਆਰ. ਦਾ ਨੋਟਿਸ ਲੈਣ ਪਿੱਛੋਂ ਇਹ ਕੇਸ ਦਰਜ ਕੀਤਾ ਹੈ।

ਐੱਨ. ਸੀ. ਬੀ. ਦੇ ਕੁਝ ਸਾਬਕਾ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ। ਕਸਟਮ ਤੇ ਅਸਿੱਧੇ ਟੈਕਸ ਕੇਡਰ ਦੇ 2008 ਬੈਚ ਦੇ ਭਾਰਤੀ ਮਾਲੀਆ ਸੇਵਾ ਦੇ ਅਧਿਕਾਰੀ ਵਾਨਖੇੜੇ ਨੇ ਈ. ਡੀ. ਵਲੋਂ ਕਿਸੇ ਵੀ ਸਖ਼ਤ ਕਾਰਵਾਈ ਤੋਂ ਸੁਰੱਖਿਆ ਦੀ ਮੰਗ ਕਰਦਿਆਂ ਬੰਬੇ ਹਾਈਕੋਰਟ ਦਾ ਰੁਖ਼ ਕੀਤਾ ਹੈ।

Add a Comment

Your email address will not be published. Required fields are marked *