ਮਸ਼ਹੂਰ ਸਾਹਿਤਕਾਰ ਊਸ਼ਾ ਕਿਰਨ ਖ਼ਾਨ ਦਾ ਦਿਹਾਂਤ

ਪਟਨਾ – ਸਾਹਿਤ ਅਤੇ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਸੀਨੀਅਰ ਹਿੰਦੀ ਲੇਖਿਕਾ ਊਸ਼ਾ ਕਿਰਨ ਖ਼ਾਨ ਦਾ ਐਤਵਾਰ ਨੂੰ ਇੱਥੇ ਇਕ ਨਿੱਜੀ ਹਸਪਤਾਲ ’ਚ ਦਿਹਾਂਤ ਹੋ ਗਿਆ। ਪਰਿਵਾਰ ਦੇ ਕਰੀਬੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਊਸ਼ਾ ਕਿਰਨ ਖ਼ਾਨ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਲਗਭਗ 20 ਦਿਨਾਂ ਤੋਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਸਨ, ਜਿੱਥੇ ਐਤਵਾਰ ਦੁਪਹਿਰ ਲਗਭਗ 3 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।

Add a Comment

Your email address will not be published. Required fields are marked *