ਆਬੂ ਧਾਬੀ ਦੇ ਪਹਿਲੇ ਹਿੰਦੂ ਮੰਦਰ ਪਹੁੰਚੇ ਅਕਸ਼ੇ ਕੁਮਾਰ ਸਮੇਤ ਇਹ ਸਿਤਾਰੇ

ਮੁੰਬਈ – 14 ਫਰਵਰੀ ਨੂੰ ਆਬੂ ਧਾਬੀ ’ਚ ਪਹਿਲਾ ਹਿੰਦੂ ਮੰਦਰ ਸਥਾਪਿਤ ਕੀਤਾ ਗਿਆ ਸੀ। ਮੰਦਰ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ। ਅਕਸ਼ੇ ਕੁਮਾਰ ਸਮੇਤ ਕਈ ਸਿਤਾਰੇ ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਮੰਦਰ (ਬਾਪਸ) ਪਹੁੰਚੇ। ਮੰਦਰ ਤੋਂ ਮਸ਼ਹੂਰ ਹਸਤੀਆਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕ ਇਨ੍ਹਾਂ ਵੀਡੀਓਜ਼ ’ਤੇ ਪ੍ਰਤੀਕਿਰਿਆ ਦੇ ਰਹੇ ਹਨ। ਆਬੂ ਧਾਬੀ ਦਾ ਇਹ ਮੰਦਰ ਬਹੁਤ ਹੀ ਸ਼ਾਨਦਾਰ ਤੇ ਖ਼ੂਬਸੂਰਤ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੇ ਹਿੰਦੂ ਮੰਦਰ ਦੀ ਸਥਾਪਨਾ ਕੀਤੀ। ਇਹ ਸਾਰੇ ਭਾਰਤੀਆਂ ਲਈ ਮਾਣ ਵਾਲਾ ਪਲ ਸੀ। ਕਈ ਬਾਲੀਵੁੱਡ ਸਿਤਾਰਿਆਂ ਨੇ ਆਬੂ ਧਾਬੀ ਦੇ ਪਹਿਲੇ ਹਿੰਦੂ ਮੰਦਰ ਦਾ ਦੌਰਾ ਕੀਤਾ। ਅਕਸ਼ੇ ਕੁਮਾਰ ਭਗਵਾਨ ਸਵਾਮੀਨਾਰਾਇਣ ਦੇ ਦਰਸ਼ਨਾਂ ਲਈ ਪਹੁੰਚੇ ਸਨ। ਵਿਵੇਕ ਓਬਰਾਏ ਵੀ ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਮੰਦਰ ਪਹੁੰਚੇ। ਅਦਾਕਾਰ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲਾ ਪਲ ਹੈ। ਉਹ ਬਹੁਤ ਖ਼ੁਸ਼ ਹਨ।

‘ਤਾਰਕ ਮਹਿਤਾ…’ ਫੇਮ ਦਿਲੀਪ ਜੋਸ਼ੀ ਵੀ ਆਬੂ ਧਾਬੀ ਦੇ ਪਹਿਲੇ ਹਿੰਦੂ ਮੰਦਰ ਪਹੁੰਚੇ। ਅਦਾਕਾਰ ਨੇ ਕਿਹਾ ਕਿ ਉਹ ਇਥੇ ਆ ਕੇ ਬਹੁਤ ਸਕੂਨ ਮਹਿਸੂਸ ਕਰ ਰਹੇ ਹਨ। ਇਹ ਮੰਦਰ ਬਹੁਤ ਹੀ ਸੁੰਦਰ ਤੇ ਸ਼ਾਨਦਾਰ ਹੈ। ਇਸ ਮੰਦਰ ਤੋਂ ਵਾਰਾਣਸੀ ਦੇ ਘਾਟਾਂ ਦੀ ਝਲਕ ਵੀ ਮਿਲਦੀ ਹੈ। ਮੰਦਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਮੰਦਰ ਦੀ ਸ਼ਾਨ ਦੇਖ ਕੇ ਲੋਕ ਹੈਰਾਨ ਰਹਿ ਗਏ।

Add a Comment

Your email address will not be published. Required fields are marked *