ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਵਾਪਰਿਆ ਭਿਆਨਕ ਹਾਦਸਾ
February 17, 2024
ਦਸੂਹਾ : ਅੱਜ ਸਵੇਰੇ 11 ਵਜੇ ਦੇ ਕਰੀਬ ਪਿੰਡ ਘੋਗਰਾ ਨੇੜੇ ਆਮ ਆਦਮੀ ਪਾਰਟੀ ਦੇ ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਗੱਡੀ ਭਿਆਨਕ ਹਾਦਸੇ ਦੀ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਹਾਦਸੇ ਵਿਚ ਜ਼ਖਮੀ ਹੋਏ ਵਿਧਾਇਕ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ ਹੈ। ਹਾਦਸਾ ਵਿਧਾਇਕ ਦੀ ਗੱਡੀ ਅਤੇ ਆਈ 20 ਕਾਰ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ ਹੈ।
ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸੇ ਵਿਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਵਿਧਾਇਕ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਸੱਟਾਂ ਲੱਗੀਆਂ ਹਨ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਧਾਇਕ ਤਲਵਾੜਾ ਜਾ ਰਹੇ ਸਨ।

