ਪਾਕਿਸਤਾਨ : ਸ਼ਾਹਬਾਜ਼ ਬਣਨਗੇ ਨਵੇਂ PM ਤੇ ਆਸਿਫ਼ ਜ਼ਰਦਾਰੀ ਰਾਸ਼ਟਰਪਤੀ

ਪਾਕਿਸਤਾਨ ਵਿੱਚ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਬਣਨਗੇ। ਇਸ ਦੇ ਨਾਲ ਹੀ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਪ੍ਰਧਾਨ ਆਸਿਫ਼ ਜ਼ਰਦਾਰੀ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਹੋਣਗੇ। ਕਈ ਦਿਨਾਂ ਦੀ ਗੱਲਬਾਤ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਸਰਕਾਰ ਬਣਾਉਣ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ।

ਮੰਗਲਵਾਰ ਦੇਰ ਰਾਤ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਪੀ.ਪੀ.ਪੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਗੱਠਜੋੜ ਸਰਕਾਰ ਦੇ ਗਠਨ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਸਮਝੌਤੇ ਦਾ ਐਲਾਨ ਕੀਤਾ। ਜੀਓ ਨਿਊਜ਼ ਨੇ ਬਿਲਾਵਲ ਦੇ ਹਵਾਲੇ ਨਾਲ ਕਿਹਾ ਕਿ ਪੀ.ਪੀ.ਪੀ ਅਤੇ ਪੀ.ਐਮ.ਐਲ-ਐਨ ਨੇ ਲੋੜੀਂਦੇ ਨੰਬਰ ਹਾਸਲ ਕੀਤੇ ਹਨ। ਹੁਣ ਅਸੀਂ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹਾਂ। ਇਹ ਘੋਸ਼ਣਾ ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਨੇਤਾਵਾਂ ਵਿਚਕਾਰ ਗੱਲਬਾਤ ਦੇ ਤਾਜ਼ਾ ਦੌਰ ਦੇ ਅੰਤ ਤੋਂ ਇਕ ਦਿਨ ਬਾਅਦ ਹੋਈ।

ਬਿਲਾਵਲ ਭੁੱਟੋ ਕਿਹਾ ਕਿ ਅਸੀਂ ਨਵੀਂ ਸਰਕਾਰ ਦੀ ਸਫਲਤਾ ਲਈ ਪ੍ਰਾਰਥਨਾ ਕਰਦੇ ਹਾਂ। ਪਾਕਿਸਤਾਨ ਵਿੱਚ ਨਵੀਂ ਸਰਕਾਰ ਦੇ ਸਾਹਮਣੇ ਸਭ ਤੋਂ ਵੱਡੀ ਮੁਸ਼ਕਲ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਦੀ ਹੋਵੇਗੀ। ਪਾਕਿਸਤਾਨ ਵਿੱਚ ਇਸ ਸਮੇਂ ਇੱਕ ਕਾਰਜਕਾਰੀ ਸਰਕਾਰ ਹੈ। ਇਹ ਵਰਤਮਾਨ ਵਿੱਚ ਆਰਥਿਕ ਸੁਧਾਰ ਲਈ ਇੱਕ ਮੁਸ਼ਕਲ ਰਾਹ ਤੁਰ ਰਿਹਾ ਹੈ, ਕਿਉਂਕਿ ਪਿਛਲੇ ਸਾਲ ਜੂਨ ਵਿੱਚ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐਮ.ਐਫ) ਤੋਂ 3 ਬਿਲੀਅਨ ਡਾਲਰ ਦਾ ਆਖਰੀ ਰਾਹਤ ਪੈਕੇਜ ਲਿਆ ਗਿਆ ਸੀ, ਜਿਸ ਨੇ ਪਾਕਿਸਤਾਨ ਨੂੰ ਡਿਫਾਲਟ ਹੋਣ ਤੋਂ ਬਚਾਇਆ ਸੀ।

ਇਮਰਾਨ ਖਾਨ ਦਾ ਦੋਸ਼ ਹੈ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਹਰਾਇਆ ਗਿਆ ਹੈ। ਉਨ੍ਹਾਂ ਦਾ ਜਨਾਦੇਸ਼ ਚੋਰੀ ਕੀਤਾ ਗਿਆ ਹੈ। ਪੀ.ਟੀ.ਆਈ ਨੇਤਾ ਅਸਦ ਕੈਸਰ ਨੇ ਕਿਹਾ ਕਿ ਹਾਲ ਹੀ ‘ਚ ਖਾਨ ਦਾ ਸੰਦੇਸ਼ ਪੜ੍ਹਦੇ ਹੋਏ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨੂੰ ਚੋਣਾਂ ‘ਚ ਕਥਿਤ ਧਾਂਦਲੀ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਉਸ ਦਾ ਕਹਿਣਾ ਹੈ ਕਿ ਅਮਰੀਕਾ ਨੇ ਆਪਣੀ ਭੂਮਿਕਾ ਸਹੀ ਢੰਗ ਨਾਲ ਨਹੀਂ ਨਿਭਾਈ। ਜੇਕਰ ਪਾਕਿਸਤਾਨ ‘ਚ ਨਿਰਪੱਖ ਚੋਣਾਂ ਨਹੀਂ ਕਰਵਾਈਆਂ ਜਾਂਦੀਆਂ ਤਾਂ ਉਨ੍ਹਾਂ ਨੂੰ ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਪੀ.ਟੀ.ਆਈ ਦੇ ਵਕੀਲ ਸੈਫ ਨੇ ਕਿਹਾ ਕਿ ਅਮਰੀਕਾ ਨੂੰ ਇਨ੍ਹਾਂ ਚੋਣਾਂ ‘ਤੇ ਸਖ਼ਤ ਰੁਖ਼ ਅਪਣਾਉਣਾ ਚਾਹੀਦਾ ਹੈ। 

Add a Comment

Your email address will not be published. Required fields are marked *