JCB ਮਸ਼ੀਨਾਂ ਨਾਲ ਕਿਸਾਨਾਂ ਦੀ ਦਿੱਲੀ ਕੂਚ ਦੀ ਪੂਰੀ ਤਿਆਰੀ

ਅੰਬਾਲਾ- ਕਿਸਾਨ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਠੀਕ 11 ਵਜੇ ਕਿਸਾਨ ਦਿੱਲੀ ਕੂਚ ਕਰਨਗੇ। ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਵੱਡੀ ਗਿਣਤੀ ‘ਚ ਕਿਸਾਨ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੰਝੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਅਸੀਂ ਪੂਰੀ ਤਿਆਰੀ ਕਰ ਕੇ ਆਏ ਹਾਂ। ਅੱਖਾਂ ‘ਤੇ ਐਨਕਾਂ ਅਤੇ ਮਾਸਕ ਦਾ ਇਸਤੇਮਾਲ ਕੀਤਾ ਜਾਵੇਗਾ, ਤਾਂ ਜੋ ਧੂੰਏਂ ਤੋਂ ਬਚਿਆ ਜਾ ਸਕੇ।

ਦੱਸ ਦੇਈਏ ਕਿ ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਵਲੋਂ ਟਰੈਕਟਰ-ਟਰਾਲੀਆਂ ਤੋਂ ਇਲਾਵਾ JCB ਮਸ਼ੀਨਾਂ ਨਾਲ ਪੂਰੀ ਤਿਆਰੀ ਕੀਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬਾਰਡਰ ਟੱਪਣ ਲਈ ਅਸੀਂ JCB ਮਸ਼ੀਨਾਂ ਲੈ ਕੇ ਅੱਗੇ ਵਧਾਂਗੇ। ਪੂਰੇ 11 ਵਜੇ ਕੂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬਾਰਡਰ ‘ਤੇ ਕਿਸਾਨਾਂ ਵਲੋਂ ਵਾਹਿਗੁਰੂ ਦਾ ਸਿਮਰਨ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਏ ਜਾ ਰਹੇ ਹਨ।

ਇਕ ਕਿਸਾਨ ਨੇ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਮੰਨ ਲੈਂਦੀ ਹੈ ਤਾਂ ਅਸੀਂ ਇੱਥੋਂ ਹੀ ਵਾਪਸ ਪਰਤ ਜਾਵਾਂਗੇ। 4 ਮੀਟਿੰਗਾਂ ਹੋ ਗਈਆਂ ਹਨ ਪਰ ਸਰਕਾਰ ਨੂੰ ਸਾਨੂੰ ਟਰਕਾਉਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਨੇ ਜੋ ਪ੍ਰਸਤਾਵ ਰੱਖਿਆ ਹੈ, ਉਸ ਨੂੰ ਅਸੀਂ ਠੁਕਰਾ ਦਿੱਤਾ ਹੈ। ਕਿਸਾਨਾਂ ਵਲੋਂ ਦਿੱਲੀ ਕੂਚ ਦਾ ਪੂਰਾ ਪ੍ਰਬੰਧ ਪੂਰਾ ਕੀਤਾ ਗਿਆ ਹੈ।

Add a Comment

Your email address will not be published. Required fields are marked *