ਸੰਭਾਵਨਾ ਸੇਠ ’ਤੇ ਡਿੱਗਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

ਮੁੰਬਈ – ਰਿਤੂਰਾਜ ਸਿੰਘ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਹੁਣ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਟੀ. ਵੀ. ਅਦਾਕਾਰਾ ਸੰਭਾਵਨਾ ਸੇਠ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਸੰਭਾਵਨਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ’ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ਪੋਸਟ ਦੇ ਮੁਤਾਬਕ 20 ਫਰਵਰੀ ਦੀ ਸ਼ਾਮ ਨੂੰ ਅਦਾਕਾਰਾ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ।

ਸੰਭਾਵਨਾ ਨੇ ਪੋਸਟ ’ਚ ਲਿਖਿਆ, ‘‘ਡੂੰਘੇ ਦੁੱਖ ਤੇ ਭਾਰੀ ਹਿਰਦੇ ਨਾਲ ਮੈਂ ਸੰਭਾਵਨਾ ਦੀ ਮਾਤਾ ਦੇ ਦਿਹਾਂਤ ਦੀ ਦਿਲ ਦਹਿਲਾਉਣ ਵਾਲੀ ਖ਼ਬਰ ਸਾਂਝੀ ਕਰ ਰਿਹਾ ਹਾਂ। ਬੀਤੀ ਰਾਤ ਸਾਢੇ 7 ਵਜੇ ਉਹ ਸਾਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਜਾਣ ਨਾਲ ਅਜਿਹਾ ਖਲਾਅ ਪੈ ਗਿਆ ਹੈ, ਜਿਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੂੰ ਆਪਣੀਆਂ ਪ੍ਰਾਰਥਨਾਵਾਂ ’ਚ ਰੱਖੋ।’’ ਦੱਸ ਦੇਈਏ ਕਿ ਇਸ ਪੋਸਟ ਨੂੰ ਸੰਭਾਵਨਾ ਦੇ ਪਤੀ ਅਵਿਨਾਸ਼ ਵਲੋਂ ਸਾਂਝਾ ਕੀਤਾ ਗਿਆ ਹੈ। ਫਿਲਹਾਲ ਅੰਤਿਮ ਸੰਸਕਾਰ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Add a Comment

Your email address will not be published. Required fields are marked *