ਰਿਆ ਚੱਕਰਵਰਤੀ ਵਿਰੁੱਧ ਲੁੱਕ ਆਊਟ ਸਰਕੂਲਰ ਰੱਦ
February 24, 2024
ਮੁੰਬਈ – ਬੰਬੇ ਹਾਈ ਕੋਰਟ ਨੇ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਦੇ ਸਬੰਧ ’ਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵਲੋਂ ਰਿਆ ਚੱਕਰਵਰਤੀ, ਉਨ੍ਹਾਂ ਦੇ ਭਰਾ ਅਤੇ ਪਿਤਾ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (ਐੱਲ. ਓ. ਸੀ.) ਨੂੰ ਵੀਰਵਾਰ ਨੂੰ ਰੱਦ ਕਰ ਦਿੱਤਾ ਹੈ। ਇਹ ਸਰਕੂਲਰ 2020 ’ਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਜਾਰੀ ਕੀਤਾ ਗਿਆ ਸੀ, ਜਿਸ ਦੇ ਵਿਰੁੱਧ ਰਿਆ ਚੱਕਰਵਰਤੀ, ਉਸ ਦੇ ਭਰਾ ਸ਼ੌਵਿਕ ਅਤੇ ਪਿਤਾ ਇੰਦਰਜੀਤ ਨੇ ਪਟੀਸ਼ਨਾਂ ਦਾਖਲ ਕੀਤੀਆਂ ਸਨ।
ਸੀ. ਬੀ. ਆਈ. ਵਲੋਂ ਵਕੀਲ ਸ਼੍ਰੀਰਾਮ ਸ਼ਿਰਸਾਟ ਨੇ ਬੈਂਚ ਕੋਲ ਆਪਣੇ ਹੁਕਮ ਨੂੰ ਲਾਗੂ ਕਰਨ ’ਤੇ 4 ਹਫਤਿਆਂ ਦੀ ਮਿਆਦ ਲਈ ਰੋਕ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਏਜੰਸੀ ਸੁਪਰੀਮ ਕੋਰਟ ’ਚ ਅਪੀਲ ਦਾਖਲ ਕਰ ਸਕੇ ਪਰ ਹਾਈ ਕੋਰਟ ਦੀ ਬੈਂਚ ਨੇ ਆਪਣੇ ਹੁਕਮ ’ਤੇ ਰੋਕ ਲਗਾਉਣ ਤੋਂ ਨਾਂਹ ਕਰ ਦਿੱਤੀ।

