ਜ਼ਖ਼ਮੀ ਹੋਏ ਕਿਸਾਨ ਪ੍ਰਿਤਪਾਲ ਬਾਰੇ ਹਾਈਕੋਰਟ ‘ਚ ਹਰਿਆਣਾ ਪੁਲਸ ਦਾ ਹੈਰਾਨੀਜਨਕ ਬਿਆਨ

ਚੰਡੀਗੜ੍ਹ : ਹਰਿਆਣਾ ਪੁਲਸ ਨੇ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੂਚਿਤ ਕੀਤਾ ਕਿ ਪ੍ਰਦਰਸ਼ਨਕਾਰੀ ਕਿਸਾਨ ਪ੍ਰਿਤਪਾਲ ਸਿੰਘ ਖੇਤਾਂ ਵਿਚ ਜ਼ਖ਼ਮੀ ਹਾਲਤ ਵਿਚ ਮਿਲਿਆ ਸੀ ਤੇ ਉਸ ਨੂੰ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪੁਲਸ ਨੇ ਪ੍ਰਿਤਪਾਲ ਨੂੰ ਹਿਰਾਸਤ ਵਿਚ ਲੈਣ ਦੀ ਗੱਲ ਤੋਂ ਇਨਕਾਰ ਕੀਤਾ ਹੈ। ਜੀਂਦ ਦੇ ਐੱਸ. ਪੀ. ਸੁਮਿਤ ਕੁਮਾਰ ਨੇ ਇਹ ਜਾਣਕਾਰੀ ਪ੍ਰੀਤਪਾਲ ਸਿੰਘ ਦੇ ਪਿਤਾ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਹਲਫ਼ਨਾਮੇ ਰਾਹੀਂ ਦਾਇਰ ਸਟੇਟਸ ਰਿਪੋਰਟ ਰਾਹੀਂ ਅਦਾਲਤ ਨੂੰ ਦਿੱਤੀ।

ਪ੍ਰਿਤਪਾਲ ਨੂੰ ਸ਼ਨੀਵਾਰ ਨੂੰ ਪੀ. ਜੀ. ਆਈ. ਰੋਹਤਕ ਤੋਂ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਸੀ। ਪੰਜਾਬ ਦੇ ਮੁੱਖ ਸਕੱਤਰ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਪ੍ਰਿਤਪਾਲ ਨੂੰ ਸੂਬੇ ਦੇ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਜਾਵੇ। ਪ੍ਰਿਤਪਾਲ 21 ਫ਼ਰਵਰੀ ਨੂੰ ਖ਼ਨੌਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿਚ ‘ਦਿੱਲੀ ਕੂਚ’ ਦੌਰਾਨ ਝੜਪਾਂ ਵਿਚ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਇਲਾਵਾ ਇਕ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ।

Add a Comment

Your email address will not be published. Required fields are marked *