ਕਿਸਾਨਾਂ ਦੇ ਹੱਕ ’ਚ ਅੱਜ ਟਰੈਕਟਰ ਰੈਲੀ ਕਰੇਗੀ ਕਾਂਗਰਸ

ਚੰਡੀਗੜ੍ਹ : ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਇਕਜੁੱਟਤਾ ਦਿਖਾਉਣ ਲਈ ਪੰਜਾਬ ਕਾਂਗਰਸ ਅੱਜ ਸੂਬੇ ਭਰ ‘ਚ ਟਰੈਕਟਰ ਰੈਲੀਆਂ ਕੱਢੇਗੀ। ਇਹ ਐਲਾਨ ਮੰਗਲਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਪੰਜਾਬ ਕਾਂਗਰਸ ਦੀ ਸਿਆਸੀ ਮੁੱਦਾ ਕਮੇਟੀ ਦੀ ਕਾਨਫਰੰਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਦੀ ਲੀਡਰਸ਼ਿਪ ਨੇ ਸਾਰੇ ਜ਼ਿਲ੍ਹਿਆਂ ‘ਚ ਰੈਲੀਆਂ ਕਰਨ ਦਾ ਸੰਕਲਪ ਲਿਆ ਹੈ। ‘ਕਿਸਾਨੀ ਬਚਾਓ ਮਾਰਚ’ ਦੇ ਨਾਂ ਹੇਠ ਕੱਢੀ ਜਾ ਰਹੀ ਇਸ ਰੈਲੀ ਦੇ ਨਾਲ-ਨਾਲ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਮੈਡੀਕਲ ਅਤੇ ਸਿਹਤ ਸਹੂਲਤਾਂ ਲਈ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਧਰਨਾਕਾਰੀ ਕਿਸਾਨਾਂ ਨੂੰ ਸਹੂਲਤਾਂ ਮਿਲ ਸਕਣ।

ਪੰਜਾਬ ਕਾਂਗਰਸ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਇਹ ਰੈਲੀ ਸ਼ਾਂਤਮਈ ਢੰਗ ਨਾਲ ਕੱਢੀ ਜਾਵੇਗੀ। ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਵੀ ਦੁਹਰਾਈ ਜਾਵੇਗੀ। ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਨਾਗਰਿਕ ਹੋਣ ਦੇ ਨਾਤੇ ਕਿਸਾਨ ਭਾਈਚਾਰੇ ਦਾ ਸਮਰਥਨ ਕਰਨਾ ਸਾਡੀ ਜ਼ਿੰਮੇਵਾਰੀ ਹੈ।

Add a Comment

Your email address will not be published. Required fields are marked *