ਕਰਨਾਟਕ ‘ਚ ਮਹਿਲਾ ਨੂੰ ਨਗਨ ਪਰੇਡ ਕਰਵਾਉਣ ਦਾ ਮਾਮਲਾ ਆਇਆ ਸਾਹਮਣੇ

ਕੁਝ ਚਿਰ ਪਹਿਲਾਂ ਮਣੀਪੁਰ ਵਿਚ ਇਕ ਮਹਿਲਾ ਨੂੰ ਨਗਨ ਕਰ ਕੇ ਘੁਮਾਉਣ ਦਾ ਮਾਮਲਾ ਸਾਹਮਣੇ ਆਉਣ ਨਾਲ ਸਾਰੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਸੀ। ਹੁਣ ਅਜਿਹਾ ਹੀ ਇਕ ਮਾਮਲਾ ਕਰਨਾਟਕ ਤੋਂ ਸਾਹਮਣੇ ਆਇਆ ਹੈ। ਕਰਨਾਟਕ ਦੇ ਬੇਲਗਾਵੀ ਜ਼ਿਲ੍ਹੇ ਵਿਚ ਇਕ ਔਰਤ ਨੂੰ ਕਥਿਤ ਤੌਰ ‘ਤੇ 7 ਮਹੀਨੇ ਪਹਿਲਾਂ ਨਗਨ ਹਾਲਤ ਵਿਚ ਘੁਮਾਇਆ ਗਿਆ ਸੀ ਤੇ ਘਟਨਾ ਦਾ ਵੀਡੀਓ ਹੁਣ ਵਾਇਰਲ ਹੋਇਾ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਦੱਸਿਆ ਕਿ ਪੀੜਤਾ ਦੀ ਧੀ ਦੀ ਸ਼ਿਕਾਇਤ ਦੇ ਅਧਾਰ ‘ਤੇ FIR ਦਰਜ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਕਥਿਤ ਘਟਨਾ 31 ਜੁਲਾਈ 2023 ਨੂੰ ਉਸ ਵੇਲੇ ਹੋਈ ਜਦੋਂ ਪੀੜਤਾ ਤੇ ਉਸ ਦੇ ਪੁੱਤਰ ਨੂੰ ਸਰਕਾਰ ਵੱਲੋਂ ਅਲਾਟ ਹੋਈ ਤਿੰਨ ਏਕੜ ਜ਼ਮੀਨ ਵਿਚੋਂ ਅੱਧਾ ਏਕੜ ਜ਼ਮੀਨ ‘ਤੇ ਕਬਜ਼ੇ ਦਾ ਵਿਰੋਧ ਕਰਨ ‘ਤੇ ਵਿਰੋਧੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ। 

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਨਾ ਸਿਰਫ਼ ਮਹਿਲਾ ਨੂੰ ਨਗਨ ਹਾਲਤ ਵਿਚ ਘੁਮਾਇਆ ਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਕੀਤੀ, ਸਗੋਂ ਸ਼ਿਕਾਇਤ ਦਰਜ ਕਰਵਾਉਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਪੁਲਸ ਨੇ ਦੱਸਿਆ ਕਿ ਮਾਮਾ ਵੀਰਵਾਰ ਨੂੰ ਉਸ ਵੇਲੇ ਸਾਹਮਣੇ ਆਇਆ ਜਦੋਂ ਪੀੜਤਾ ਦੀ ਧੀ ਨੇ ਸ਼ਿਕਾਇਤ ਦਰਜ ਕਰਵਾਈ। ਬੇਲਗਾਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਮਾਮਲੇ ਦੀ ਅਗਲੇਰੀ ਜਾਂਚ ਲਈ ਪਿੰਡ ਵਿਚ ਡੇਰਾ ਲਾ ਲਿਆ ਹੈ। 

Add a Comment

Your email address will not be published. Required fields are marked *