ਗਾਜ਼ਾ ਨੂੰ ਹਵਾਈ ਰਸਤਿਓਂ ਮਨੁੱਖੀ ਸਹਾਇਤਾ ਭੇਜੇਗਾ ਅਮਰੀਕਾ
March 2, 2024
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਹਵਾਈ ਜਹਾਜ਼ਾਂ ਰਾਹੀਂ ਗਾਜ਼ਾ ਵਿਖੇ ਮਨੁੱਖੀ ਸਹਾਇਤਾ ਪਹੁੰਚਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਜਲਦੀ ਹੀ ਹਵਾਈ ਰਸਤਿਓਂ ਗਾਜ਼ਾ ਨੂੰ ਮਨੁੱਖੀ ਪਹੁੰਚਾਉਣਾ ਸ਼ੁਰੂ ਕਰੇਗਾ। ਬਾਈਡਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦੋਂ ਇਕ ਦਿਨ ਪਹਿਲਾਂ ਹੀ ਇਜ਼ਰਾਈਲੀ ਸੈਨਿਕਾਂ ਨਾਲ ਹੋਈ ਮੁਠਭੇੜ ਦੌਰਾਨ ਕਈ ਫਲਸਤੀਨੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਗਾਜ਼ਾ ‘ਚ ਬੀਤੇ ਦਿਨ ਰਾਹਤ ਸਮੱਗਰੀ ਦੀ ਉਡੀਕ ਕਰ ਰਹੇ ਫਲਸਤੀਨੀਆਂ ‘ਤੇ ਇਜ਼ਰਾਈਲ ਨੇ ਹਵਾਈ ਹਮਲਾ ਕਰ ਦਿੱਤਾ ਸੀ, ਜਿਸ ‘ਚ 100 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਗਈ ਸੀ, ਜਦਕਿ 700 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ।

