ਪਾਲਮਰਸਟਨ ਨੌਰਥ ‘ਚ ਟੈਕਸੀ ਡਰਾਈਵਰ ‘ਤੇ ਹੋਇਆ ਹਮਲਾ
March 3, 2024
ਆਕਲੈਂਡ- ਸ਼ਨੀਵਾਰ ਸਵੇਰੇ ਪਾਲਮਰਸਟਨ ਨੌਰਥ ਵਿੱਚ ਇੱਕ ਟੈਕਸੀ ਡਰਾਈਵਰ ਤੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਡਰਾਈਵਰ ਇਸ ਹਮਲੇ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਜਿਸ ਕਾਰਨ ਉਸਨੂੰ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ। ਤਾਜ਼ਾ ਜਾਣਕਾਰੀ ਅਨੁਸਾਰ ਡਰਾਈਵਰ ਦੀ ਹਾਲਤ ਹੁਣ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਡਾਕਟਰਾਂ ਨੇ ਕਿਹਾ ਕਿ ਵਿਅਕਤੀ ਨੂੰ ਤੁਰੰਤ ਸਰਜਰੀ ਦੀ ਲੋੜ ਹੈ। ਪੁਲਿਸ ਨੇ ਕਿਹਾ ਕਿ ਹਮਲੇ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ 2 ਵਜੇ ਦੇ ਕਰੀਬ ਪਾਮਰਸਟਨ ਨੌਰਥ ਦੇ ਦ ਸਕੁਏਅਰ ਵਿੱਚ ਬੁਲਾਇਆ ਗਿਆ ਸੀ।
ਪੁਲਿਸ ਨੇ ਕਿਹਾ ਕਿ ਆਮ ਲੋਕ ਟੈਕਸੀ ਡਰਾਈਵਰ ਦੀ ਸਹਾਇਤਾ ਲਈ ਅੱਗੇ ਆਏ ਸੀ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ, “ਪੁਲਿਸ ਲੋਕਾਂ ਦੀ ਸ਼ਲਾਂਘਾ ਕਰਦੀ ਹੈ ਜੋ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਨ।” ਉੱਥੇ ਹੀ ਇਸ ਘਟਨਾ ਦੇ ਸਬੰਧ ਵਿੱਚ ਇੱਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਗਲੇ ਹਫ਼ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

