ਵਿਨਾਸ਼ਕਾਰੀ ਹੜ੍ਹ ਦੀ ਤਬਾਹੀ ਤੋਂ ਬਾਅਦ ਪਾਕਿ ‘ਚ ਹੁਣ ਇਨ੍ਹਾਂ ਬੀਮਾਰੀਆਂ ਦਾ ਖਤਰਾ

ਵਿਸ਼ਵ ਸਿਹਤ ਸੰਗਠਨ (ਡਬਿਲਊ. ਐੱਚ. ਓ) ਨੇ ਵਿਨਾਸ਼ਾਕਾੜੀ ਹੜ੍ਹ ਦੇ ਮੱਦੇਨਜ਼ਰ ਪਾਕਿਸਤਾਨ ‘ਚ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਫੈਲਣ ਦੇ ਖਦਸ਼ੇ ਪ੍ਰਗਟ ਕੀਤੇ ਹਨ। ਡਬਿਲਊ. ਐੱਚ. ਓ. ਮੁਖੀ ਟੇਡਰੋਸ ਅਧਨੋਮ ਗੇਬ੍ਰੇਯੇਸਸ ਨੇ ਇਕ ਬਿਆਨ ‘ਚ ਕਿਹਾ ਕਿ ਪਾਕਿਸਤਾਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਦੀ ਸਪਲਾਈ ਬੰਦ ਹੋ ਗਈ ਹੈ ਜਿਸ ਨਾਲ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਉਪਲੱਬਧ ਨਹੀਂ ਹੋ ਪਾ ਰਿਹਾ ਹੈ ਅਤੇ ਇਸ ਲਈ ਹੈਜ਼ਾ ਅਤੇ ਹੋਰ ਬੀਮਾਰੀਆਂ ਹੋ ਸਕਦੀਆਂ ਹਨ। 
ਡਬਿਲਊ. ਐੱਚ. ਓ. ਨੇ ਪਾਕਿਸਤਾਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਖ਼ਾਸ ਕਰਕੇ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਸਿੰਧ ਪ੍ਰਾਂਤ ਦੇ ਲੋਕਾਂ ਨੂੰ ਹੋਰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਟੇਡਰੋਸ ਨੇ ਇਸ ਗੱਲ ‘ਤੇ ਪ੍ਰਕਾਸ਼ ਪਾਇਆ ਕਿ ਰੁਕਿਆ ਹੋਇਆ ਪਾਣੀ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣ ਸਕਦਾ ਹੈ ਜਿਸ ਨਾਲ ਮਲੇਰੀਆ ਅਤੇ ਡੇਂਗੂ ਵਰਗੀਆਂ ਬੀਮਾਰੀਆਂ ਫੈਲ ਸਕਦੀਆਂ ਹਨ। 

Add a Comment

Your email address will not be published. Required fields are marked *