ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ‘ਚ ਪੁੱਜੇ ਸਰਵਣ ਸਿੰਘ ਪੰਧੇਰ ਨੇ ਕੀਤੇ ਵੱਡੇ ਐਲਾਨ

ਬਠਿੰਡਾ – ਖੌਨਰੀ ਬਾਰਡਰ ‘ਤੇ ਗੋਲ਼ੀ ਲੱਗਣ ਨਾਲ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਅੱਜ ਬਠਿੰਡਾ ਵਿਖੇ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨ ਆਗੂ ਮੌਜੂਦ ਰਹੇ। ਸਟੇਜ ਤੋਂ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 10 ਮਾਰਚ ਨੂੰ ਪੂਰੇ ਦੇਸ਼ ਭਰ ਵਿਚ 12 ਤੋਂ ਲੈ ਕੇ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ 6 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਬਾਕੀ ਸੂਬੇ ਜਿਹੜੇ ਕਿਸਾਨ ਟਰੈਕਟਰ-ਟਰਾਲੀਆਂ ‘ਤੇ ਦਿੱਲੀ ਨਹੀਂ ਜਾ ਸਕਦੇ, ਉਨ੍ਹਾਂ ਨੂੰ ਬੱਸਾਂ ਸਮੇਤ ਬਾਕੀ ਹੋਰ ਵਾਹਨਾਂ ਜ਼ਰੀਏ ਦਿੱਲੀ ਜਾਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਹੁਣ ਵੇਖਦੇ ਹਾਂ ਕਿ ਦਿੱਲੀ ਵਿਚ ਮੋਦੀ ਸਰਕਾਰ ਧਰਨਾ ਲਗਾਉਣ ਦਿੰਦੀ ਹੈ ਜਾਂ ਨਹੀਂ। ਪੰਧੇਰ ਨੇ ਕਿਹਾ ਕਿ ਹਰਿਆਣਾ-ਪੰਜਾਬ ਦੇ ਕਿਸਾਨ ਖਨੌਰੀ ਬਾਰਡਰ ‘ਤੇ ਹੀ ਅੰਦੋਲਨ ਚਲਾਉਣਗੇ ਜਦਕਿ ਦੇਸ਼ ਦੇ ਬਾਕੀ ਹਿੱਸਿਆਂ ਤੋਂ ਕਿਸਾਨ ਉਸ ਦਿਨ ਦਿੱਲੀ ਜਾਣਗੇ। 

ਪੰਜਾਬ ਵਿਚ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾ ਧੰਧੇਰ ਨੇ ਕਿਹਾ ਕਿ 6 ਮਾਰਚ ਨੂੰ ਹਰਿਆਣਾ-ਪੰਜਾਬ ਨੂੰ ਛੱਡ ਕੇ ਦੂਜੇ ਸੂਬਿਆਂ ਦੇ ਕਿਸਾਨ ਆਪਣੇ-ਆਪਣੇ ਤਰੀਕੇ ਨਾਲ ਦਿੱਲੀ ਪਹੁੰਚਣ। ਸਰਕਾਰ ਕਹਿੰਦੀ ਹੈ ਕਿ ਕਿਸਾਨ ਟਰੇਨ-ਬੱਸ ਰਾਹੀਂ ਦਿੱਲੀ ਪਹੁੰਚ ਸਕਦੇ ਹਨ ਜਦਕਿ ਦਿੱਲੀ ਜਾ ਰਹੇ ਬਿਹਾਰ-ਕਰਨਾਟਕ ਦੇ ਕਿਸਾਨਾਂ ਨੂੰ ਪੁਲਸ ਨੇ ਟਰੇਨ ਤੋਂ ਗ੍ਰਿਫ਼ਤਾਰ ਕਰ ਲਿਆ। 6 ਮਾਰਚ ਦੇ ਕੂਚ ਨਾਲ ਸਾਫ਼ ਹੋ ਜਾਵੇਗਾ ਕਿ ਸਰਕਾਰ ਕਿਸਾਨਾਂ ਨੂੰ ਬਿਨਾਂ ਟਰੈਕਟਰ-ਟਰਾਲੀ ਦੇ ਹੀ ਦਿੱਲੀ ਆਉਣ ਦੇਣਾ ਚਾਹੁੰਦੀ ਹੈ ਜਾਂ ਨਹੀਂ। 

ਪੰਧੇਰ ਨੇ ਅੱਗੇ ਕਿਹਾ ਕਿ ਅੱਜ ਤੱਕ ਇਤਿਹਾਸ ਵਿੱਚ ਕਦੇ ਅੰਦੋਲਨ ਵਿੱਚ ਡਰੋਨ ਦਾ ਇਸਤੇਮਾਲ ਨਹੀਂ ਕੀਤਾ ਗਿਆ। ਸਰਕਾਰ ਨੇ ਬਾਹਰ ਤੋਂ ਡਰੋਨ ਜ਼ਰੀਏ ਹੰਝੂ ਗੈਸ ਦੇ ਗੋਲੇ ਦਾਗੇ। ਸਰਕਾਰ ਨੇ ਹਰਿਆਣਾ-ਪੰਜਾਬ ਦੀ ਸਰਹੱਦ ਨੂੰ ਪਾਕਿਸਤਾਨ ਅਤੇ ਚੀਨ ਦੀ ਸਰਹੱਦ ਬਣਾ ਦਿੱਤਾ ਹੈ। ਉਨ੍ਹਾਂ ਸਰਹੱਦਾਂ ’ਤੇ ਤਾਰਾਂ ਹੁੰਦੀਆਂ ਹਨ ਪਰ ਸਰਕਾਰ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਸਿਰਫ਼ ਕੰਧਾਂ ਹੀ ਖੜ੍ਹੀਆਂ ਕੀਤੀਆਂ ਹਨ। ਭਾਰਤ-ਪਾਕਿਸਤਾਨ ਅਤੇ ਭਾਰਤ-ਚੀਨ ਸਰਹੱਦਾਂ ‘ਤੇ ਵੀ ਕਾਨੂੰਨ ਹੁੰਦੇ ਹਨ ਪਰ ਹਰਿਆਣਾ-ਪੰਜਾਬ ਸਰਹੱਦ ‘ਤੇ ਕੋਈ ਕਾਨੂੰਨ ਨਹੀਂ ਹੈ। ਕੇਂਦਰ ਸਰਕਾਰ ਨੇ 70 ਹਜ਼ਾਰ ਫੋਰਸ ਦੀ ਵਰਤੋਂ ਕੀਤੀ। 

ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ 4 ਮਤਿਆਂ ‘ਤੇ ਇਕੱਠ ਕੋਲੋਂ ਪ੍ਰਵਾਨਗੀ ਵੀ ਲਈ ਗਈ ਹੈ। ਪਹਿਲੇ ਮਤੇ ਵਿਚ 21 ਫਰਵਰੀ 2024 ਨੂੰ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰਨ ਲਈ ਦਿਸ਼ਾ-ਨਿਰਦੇਸ਼ ਦੇਣ ਵਾਲੀਆਂ ਕੇਂਦਰ ਅਤੇ ਹਰਿਆਣਾ ਸਰਕਾਰ ਅਤੇ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਐੱਫ਼. ਆਈ. ਆਰ. ਵਿਚ ਨਾਮ ਦਰਜ ਕਰਕੇ ਤੁਰੰਤ ਜੇਲ੍ਹਾਂ ਵਿਚ ਡਕੇ ਜਾਣ। 

Add a Comment

Your email address will not be published. Required fields are marked *