ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦੇਣ ਵਾਲਾ ਪਹਿਲਾ ਦੇਸ਼ ਬਣਿਆ ਫਰਾਂਸ

ਫਰਾਂਸ ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵਲੋਂ ਬੁਲਾਏ ਗਏ ਸੰਸਦ ਦੇ ਦੋਵਾਂ ਸਦਨਾਂ ਦੇ ਵਿਸ਼ੇਸ਼ ਸੈਸ਼ਨ ’ਚ ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦਿੱਤਾ ਗਿਆ ਹੈ।

ਸੀ. ਐੱਨ. ਐੱਨ. ਮੁਤਾਬਕ ਫਰਾਂਸ ਦੀ ਸੰਸਦ ਨੇ ਇਸ ਮਤੇ ਦੇ ਪੱਖ ’ਚ ਵੋਟਿੰਗ ਕੀਤੀ ਹੈ। ਬਿੱਲ ਨੂੰ 780-72 ਵੋਟਾਂ ਨਾਲ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਉਨ੍ਹਾਂ ਨੇ ਔਰਤਾਂ ਨੂੰ ਗਰਭਪਾਤ ਦਾ ਸੰਵਿਧਾਨਕ ਅਧਿਕਾਰ ਦੇਣ ਦਾ ਵਾਅਦਾ ਕੀਤਾ ਸੀ। ਇਸ ਇਤਿਹਾਸਕ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਗੈਬਰੀਅਲ ਅਟਾਲ ਨੇ ਪੈਰਿਸ ਦੇ ਵਰਸੇਲਸ ਪੈਲੇਸ ’ਚ ਇਕੱਠੇ ਹੋਏ ਸੰਸਦ ਮੈਂਬਰਾਂ ਤੇ ਸੈਨੇਟਰਾਂ ਨੂੰ ਕਿਹਾ ਕਿ ਅਸੀਂ ਸਾਰੀਆਂ ਔਰਤਾਂ ਨੂੰ ਸੰਦੇਸ਼ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸਰੀਰ ਉਨ੍ਹਾਂ ਦੇ ਹਨ ਤੇ ਉਨ੍ਹਾਂ ਦੇ ਪੱਖ ਤੋਂ ਕੋਈ ਵੀ ਫ਼ੈਸਲਾ ਨਹੀਂ ਲੈ ਸਕਦਾ।

ਇਹ ਜਾਣਿਆ ਜਾਂਦਾ ਹੈ ਕਿ ਅਮਰੀਕਾ ਤੇ ਹੋਰ ਕਈ ਦੇਸ਼ਾਂ ਦੇ ਮੁਕਾਬਲੇ ਫਰਾਂਸ ’ਚ ਗਰਭਪਾਤ ਦੇ ਅਧਿਕਾਰ ਬਹੁਤ ਜ਼ਿਆਦਾ ਸਵੀਕਾਰ ਕੀਤੇ ਜਾਂਦੇ ਹਨ। ਫਰਾਂਸ ਦੀ ਲਗਭਗ 80 ਫ਼ੀਸਦੀ ਆਬਾਦੀ ਇਸ ਤੱਥ ਦਾ ਸਮਰਥਨ ਕਰਦੀ ਹੈ ਕਿ ਉਨ੍ਹਾਂ ਦੇ ਦੇਸ਼ ’ਚ ਗਰਭਪਾਤ ਕਾਨੂੰਨੀ ਹੈ।

Add a Comment

Your email address will not be published. Required fields are marked *