ਚੀਨ ‘ਚ ਹੋਇਆ ਵੱਡਾ ਧਮਾਕਾ, 7 ਦੀ ਮੌਤ ਤੇ 27 ਜ਼ਖ਼ਮੀ

ਬੀਜਿੰਗ — ਉੱਤਰੀ ਚੀਨ ਦੇ ਹੇਬੇਈ ਸੂਬੇ ‘ਚ ਬੁੱਧਵਾਰ ਨੂੰ ਹੋਏ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਸਿਨਹੂਆ ਨੂੰ ਇਹ ਜਾਣਕਾਰੀ ਦਿੱਤੀ। 

ਸ਼ਹਿਰ ਦੇ ਐਮਰਜੈਂਸੀ ਪ੍ਰਬੰਧਨ ਬਿਊਰੋ ਦੇ ਅਨੁਸਾਰ, ਬੁੱਧਵਾਰ ਸਵੇਰੇ 7:54 ਵਜੇ ਸਨਹੇ ਸ਼ਹਿਰ ਦੇ ਯਾਂਜੀਆਓ ਟਾਊਨਸ਼ਿਪ ਵਿੱਚ ਇੱਕ ਦੁਕਾਨ ਵਿੱਚ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀਆਂ ਸੱਟਾਂ ਜਾਨਲੇਵਾ ਨਹੀਂ ਹਨ। ਸਾਰੇ ਜ਼ਖਮੀਆਂ ਵਿਚੋਂ 14 ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *