ਕਿਸਾਨਾਂ ਦੇ ‘ਦਿੱਲੀ ਕੂਚ’ ਨੂੰ ਲੈ ਕੇ ਪੁਲਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

ਨੋਇਡਾ — ਗੌਤਮ ਬੁੱਧ ਨਗਰ ਪੁਲਸ ਨੇ ਬੁੱਧਵਾਰ ਨੂੰ ਇਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ ਪ੍ਰਸਤਾਵਿਤ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਵੀਰਵਾਰ ਨੂੰ ਨੋਇਡਾ-ਦਿੱਲੀ ਮਾਰਗਾਂ ‘ਤੇ ਟ੍ਰੈਫਿਕ ਜਾਮ ਹੋ ਸਕਦਾ ਹੈ। ਪੁਲਸ ਨੇ ਦੱਸਿਆ ਕਿ ਦਿੱਲੀ ਦੇ ਨਾਲ ਲੱਗਦੇ ਜ਼ਿਲ੍ਹੇ ਦੀਆਂ ਸਾਰੀਆਂ ਸਰਹੱਦਾਂ ‘ਤੇ ਨਾਕਾਬੰਦੀ ਕਰਕੇ ਦਿੱਲੀ ਪੁਲਸ ਅਤੇ ਨੋਇਡਾ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ, ਜਿਸ ਕਾਰਨ ਨੋਇਡਾ-ਦਿੱਲੀ ਸਰਹੱਦੀ ਰੂਟ ‘ਤੇ ਵਾਹਨਾਂ ਦੀ ਗਿਣਤੀ ਵਧਣ ਦੀ ਸੂਰਤ ‘ਚ ਲੋੜ ਅਨੁਸਾਰ ਰੂਟ ਬਦਲਿਆ ਜਾ ਸਕੇ।

ਡਿਪਟੀ ਕਮਿਸ਼ਨਰ ਆਫ਼ ਪੁਲਸ (ਟ੍ਰੈਫਿਕ) ਅਨਿਲ ਯਾਦਵ ਨੇ ਕਿਹਾ ਕਿ ਅਸੁਵਿਧਾ ਦੀ ਸਥਿਤੀ ਵਿੱਚ, ਡਰਾਈਵਰ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦੇ ਹਨ ਅਤੇ ਅਸੁਵਿਧਾ ਤੋਂ ਬਚਣ ਲਈ ਵਿਕਲਪਕ ਰੂਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। 

Add a Comment

Your email address will not be published. Required fields are marked *