ਕਿਸਾਨੀ ਅੰਦੋਲਨ ਦੇ ਹੱਕ ‘ਚ ਨਿੱਤਰੇ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ ‘ਚ ਰਾਜ ਕਰਦੇ ਹਨ। ਹਾਲ ਹੀ ‘ਚ ਗਾਇਕ ਸੁਖਵਿੰਦਰ ਸਿੰਘ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਏ। ਹਾਲ ਹੀ ‘ਚ ਸੁਖਵਿੰਦਰ ਸਿੰਘ ਨੇ ਆਪਣੇ ਇੱਕ ਈਵੈਂਟ ਦੌਰਾਨ ਆਪਣੇ ਗੀਤ ਰਾਹੀਂ ਕਿਸਾਨਾਂ ਦੇ ਹੱਕ ਦੀ ਗੱਲ ਕਰਦੇ ਨਜ਼ਰ ਆਏ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। 

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਸੁਖਵਿੰਦਰ ਸਿੰਘ ਨੇ ਆਪਣੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਹੈ ਅਤੇ ਆਪਣੇ ਗੀਤ ਰਾਹੀਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਤੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ। ਉਨ੍ਹਾਂ ਨੇ ਇਸ ਗੀਤ ਰਾਹੀਂ ਕਿਸਾਨ ਨੂੰ ਦੇਸ਼ ਦੇ ਅੰਨਦਾਤਾ ਦਾ ਦਰਜਾ ਦਿੱਤਾ ਹੈ ਤੇ ਕਿਸਾਨਾਂ ਨਾਲ ਕੀਤੇ ਗਏ ਮਾੜੇ ਸਲੂਕ ਲਈ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਹਨ। ਸੁਖਵਿੰਦਰ ਦੀ ਇਸ ਵੀਡੀਓ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ ਕਿ ਸ਼ੁਕਰ ਹੈ ਕਿਸੇ ਬਾਲੀਵੁੱਡ ਗਾਇਕ ਨੇ ਕਿਸਾਨਾਂ ਬਾਰੇ ਸੋਚਿਆ, ਨਹੀਂ ਤਾਂ ਬਾਕੀ ਦਾ ਬਾਲੀਵੁੱਡ ਤਾਂ ਆਪੋ-ਆਪਣੇ ਕੰਮਾਂ ‘ਚ ਵਿਅਸਤ ਹੈ। 

ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਆਪਣੀ ਦਮਦਾਰ ਆਵਾਜ਼ ਨਾਲ ਲੋਕਾਂ ਦੇ ਦਿਲਾਂ ‘ਚ ਖ਼ਾਸ ਥਾਂ ਬਣਾ ਚੁੱਕੇ ਹਨ। ਸੁਖਵਿੰਦਰ ਨੇ ਫ਼ਿਲਮ ‘ਕਰਮਾ’ ਨਾਲ ਬਾਲੀਵੁੱਡ ‘ਚ ਆਪਣੀ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਗਾਇਕ ਨੇ ਗੀਤ ‘ਛਈਆਂ-ਛਈਆਂ’, ‘ਵੋ ਕਿਸਨਾ ਹੈ’, ‘ਜੈ ਹੋ’, ‘ਕਰ ਹਰ ਮੈਦਾਨ ਫਤਿਹ’, ‘ਰਮਤਾ ਜੋਗੀ’, ‘ਚੱਕ ਦੇ ਇੰਡੀਆ’ ਵਰਗੇ ਕਈ ਸੁਪਰਹਿੱਟ ਗੀਤ ਬਾਲੀਵੁੱਡ ਨੂੰ ਦਿੱਤੇ ਹਨ। ਹਾਲ ਹੀ ‘ਚ ਗਾਇਕ ਸਾਰਾ ਅਲੀ ਖ਼ਾਨ ਸਟਾਰਰ ਫ਼ਿਲਮ ‘ਏ ਵਤਨ ਮੇਰੇ ਵਤਨ’ ‘ਚ ਗਾਏ ਗੀਤਾਂ ਨੂੰ ਲੈ ਕੇ ਸੁਰਖੀਆਂ ‘ਚ ਹਨ ਅਤੇ ਫੈਨਜ਼ ਉਨ੍ਹਾਂ ਦੇ ਇਨ੍ਹਾਂ ਗੀਤਾਂ ਨੂੰ ਕਾਫੀ ਪਸੰਦ ਕਰ ਰਹੇ ਹਨ। 

Add a Comment

Your email address will not be published. Required fields are marked *