ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ

ਜਲੰਧਰ –  ਪਾਲੀਵੁੱਡ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਨੇ ਉਨ੍ਹਾਂ ਦੇ ਜਨਮ ਲਿਆ ਹੈ। ਇਹ ਵੱਡੀ ਖ਼ੁਸ਼ਖ਼ਬਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ। ਉਥੇ ਹੀ ਹੁਣ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਪਹਿਲੀ ਵੀਡੀਓ ਵੀ ਸਾਹਮਣੇ ਆਈ ਹੈ।

ਇਸ ਵੀਡੀਓ ਵਿਚ ਹਸਪਤਾਲ ਵਿਚ ਛੋਟਾ ਸਿੱਧੂ ਮਾਂ ਦੀ ਗੋਦੀ ਵਿਚ ਬੈਠਾ ਨਜ਼ਰ ਆ ਰਿਹਾ ਹੈ, ਉਥੇ ਹੀ ਡਾਕਟਰਾਂ ਵੱਲੋਂ ਕੇਟ ਕੱਟਿਆ ਗਿਆ ਹੈ। ਉਥੇ ਹੀ ਵਧਾਈਆਂ ਦੇਣ ਦਾ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਪਰਮਾਤਮਾ ਵੱਲੋਂ ਦਿੱਤੀ ਗਈ ਇਸ ਵੱਡੀ ਖ਼ੁਸ਼ੀ ਲਈ ਹਰ ਕੋਈ ਸਿੱਧੂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਗੱਲ ਕੀਤੀ ਜਾਵੇ ਤਾਂ ਉਸ ਦੇ ਮੋਹਾਂਦਰੇ ਦੀ ਤਾਂ ਬਿਲਕੁਲ ਸਿੱਧੂ ਮੂਸੇਵਾਲਾ ਵਰਗਾ ਹੀ ਲੱਗ ਰਿਹਾ ਹੈ। ਛੋਟੇ ਸਿੱਧੂ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ। 

ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਨਵਜੰਮੇ ਪੁੱਤਰ ਨਾਲ ਪੋਸਟ ਸ਼ਾਂਝੀ ਕਰਕੇ ਫੈਨਜ਼ ਨੂੰ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ‘ਚ ਸ਼ੁਭ ਦਾ ਛੋਟਾ ਭਰਾ ਪਾਇਆ ਹੈ। ਵਾਹਿਗੁਰੂ ਦੀਆਂ ਬਖ਼ਸ਼ੀਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

Add a Comment

Your email address will not be published. Required fields are marked *