ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ‘ਚ STF ਹਿਰਾਸਤ ‘ਚ ਲੋੜੀਂਦੇ ਦੋਸ਼ੀ ਦੀ ਮੌਤ

ਪ੍ਰਤਾਪਗੜ੍ਹ — ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ‘ਚ ਐਤਵਾਰ ਦੁਪਹਿਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨ.ਡੀ.ਪੀ.ਐੱਸ.) ਤਹਿਤ ਲੋੜੀਂਦੇ ਦੋਸ਼ੀ ਦੀ ਪੁਲਸ ਹਿਰਾਸਤ ‘ਚ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੂਬਾ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ‘ਤੇ ਕਤਲ ਦਾ ਦੋਸ਼ ਲਗਾਇਆ ਹੈ। 

ਵਧੀਕ ਪੁਲਸ ਸੁਪਰਡੈਂਟ (ਪੱਛਮੀ) ਸੰਜੇ ਰਾਏ ਨੇ ਦੱਸਿਆ ਕਿ ਅਜੇ ਸਿੰਘ ਉਰਫ਼ ਸ਼ਕਤੀ ਸਿੰਘ (42) ਵਾਸੀ ਸੰਗੀਪੁਰ ਥਾਣਾ ਖੇਤਰ ਦੇ ਪਿੰਡ ਲੱਖਾ, ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਕੇਸ ਵਿੱਚ ਲੋੜੀਂਦਾ ਸੀ, ਜਿਸ ਨੂੰ ਐਸਟੀਐਫ ਦੀ ਟੀਮ ਨੇ ਉਸ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਲਖਨਊ ਜਾ ਰਹੀ ਸੀ। 

ਅਧਿਕਾਰੀ ਨੇ ਦੱਸਿਆ ਕਿ ਲਾਲਗੰਜ ਪਹੁੰਚਣ ‘ਤੇ ਸ਼ਕਤੀ ਸਿੰਘ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਮੁਲਜ਼ਮ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ, ਜਿੱਥੇ ਪਹੁੰਚਣ ’ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਪੁਲਸ ਮੁਤਾਬਕ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

Add a Comment

Your email address will not be published. Required fields are marked *