ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ‘ਕ੍ਰਿਕਟ’ ‘ਚ ਵਾਪਸੀ
March 19, 2024
ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੰਬੇ ਸਮੇਂ ਤੋਂ ਕਮੈਂਟਰੀ ਅਤੇ ਟੀ.ਵੀ. ਸ਼ੋਅਜ਼ ਤੋਂ ਦੂਰ ਨਵਜੋਤ ਸਿੰਘ ਸਿੱਧੂ ਇਕ ਵਾਰ ਫ਼ਿਰ ਕ੍ਰਿਕਟ ਕਮੈਂਟਰੀ ਵਿਚ ਵਾਪਸੀ ਕਰਨ ਜਾ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਈ.ਪੀ.ਐੱਲ. ਤੋਂ ਕਮੈਂਟਰੀ ਵਿਚ ਵਾਪਸੀ ਕਰਨ ਜਾ ਰਹੇ ਹਨ। ਦੱਸ ਦਈਏ ਕਿ ਉਹ ਕੁਝ ਦਿਨ ਪਹਿਲਾਂ ਹੀ ਲੋਕ ਸਭਾ ਚੋਣਾਂ ਲੜਣ ਤੋਂ ਇਨਕਾਰ ਕਰ ਚੁੱਕੇ ਹਨ।
ਨਵਜੋਤ ਸਿੰਘ ਸਿੱਧੂ ਨੇ ਆਪ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ, ਸਟਾਰ ਸਪੋਰਟਸ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਟਵੀਟ ਕੀਤਾ ਗਿਆ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ 22 ਮਾਰਚ ਨੂੰ ਸ਼ਾਮ 6.30 ਵਜੇ ਤੋਂ ਆਈ.ਪੀ.ਐੱਲ. ਕਮੈਂਟਰੀ ਲਈ ਜੁੜਣਗੇ। ਨਵਜੋਤ ਸਿੰਘ ਸਿੱਧੂ ਨੇ ਇਸ ਪੋਸਟ ਨੂੰ ਰਿਪੋਸਟ ਕੀਤਾ ਹੈ।

