ਦਿਲਜੀਤ ਦੋਸਾਂਝ ਦੇ ਪ੍ਰਾਜੈਕਟ ‘ਚ ਹਾਲੀਵੁੱਡ ਗਾਇਕਾ ਸਵੀਟੀ ਦੇਵੇਗੀ ਸਾਥ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ‘ਚ ਆਪਣੇ ਨਾਂ ਦੇ ਝੰਡੇ ਗੱਢ ਰਹੇ ਹਨ। ਦਿਲਜੀਤ ਦੋਸਾਂਝ ਦੀ ਵਿਦੇਸ਼ਾਂ ‘ਚ ਵੀ ਪੂਰੀ ਧੱਕ ਹੈ। ਉਥੇ ਹੀ ਹੁਣ ਦਿਲਜੀਤ ਵਿਦੇਸ਼ੀ ਗਾਇਕਾ ਸੀਆ ਤੋਂ ਬਾਅਦ ਸਵੀਟੀ ਨਾਲ ਸੁਰ ਮਿਲਾਉਂਦੇ ਨਜ਼ਰ ਆਉਣਗੇ। ਦਰਅਸਲ, ਦਿਲਜੀਤ ਦੋਸਾਂਝ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਗਾਇਕਾ ਸਵੀਟੀ ਨਾਲ ਕਈ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਦੋਵੇਂ ਪੀਲੇ ਰੰਗ ਦੇ ਕੱਪੜਿਆਂ ‘ਚ ਨਜ਼ਰ ਆ ਰਹੇ ਹਨ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਕੈਪਸ਼ਨ ‘ਚ ਲਿਖਿਆ, BRAND NEW SONG WITH ICY GIRL @saweetie Any Time 😎⏳…। ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕਾਂ ‘ਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। 

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਬਾਲੀਵੁੱਡ ਫ਼ਿਲਮ ‘ਅਮਰ ਸਿੰਘ ਚਮਕੀਲਾ’ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਦਿਲਜੀਤ ਫ਼ਿਲਮ ‘ਰੰਨਾ ‘ਚ ਧੰਨਾ’ ‘ਚ ਵਿਖਾਈ ਦੇਣਗੇ। ਇਸ ਫ਼ਿਲਮ ‘ਚ ਇੱਕ ਵਾਰ ਫਿਰ ਦਿਲਜੀਤ ਨੂੰ ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਨਾਲ ਵੇਖਿਆ ਜਾਵੇਗਾ।

Add a Comment

Your email address will not be published. Required fields are marked *