ਪਾਕਿਸਤਾਨ ‘ਚ ਫ਼ੌਜ ਦੀ ਕਾਰਵਾਈ ‘ਚ 1 ਅੱਤਵਾਦੀ ਦੀ ਮੌਤ

ਇਸਲਾਮਾਬਾਦ – ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਨੂੰ ਦੇਸ਼ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਇਕ ਮੁਹਿੰਮ ਚਲਾਈ, ਜਿਸ ਵਿਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਇਕ ਬਿਆਨ ‘ਚ ਕਿਹਾ ਕਿ ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਬਲੋਚਿਸਤਾਨ ਦੇ ਪੰਜਗੁਰ ਜ਼ਿਲ੍ਹੇ ‘ਚ ਮੁਹਿੰਮ ਸ਼ੁਰੂ ਕੀਤੀ।

ਫ਼ੌਜੀਆਂ ਨੇ ਮੁਹਿੰਮ ਦੌਰਾਨ ਅੱਤਵਾਦੀਆਂ ਦੇ ਟਿਕਾਣੇ ‘ਤੇ ਹਮਲਾ ਕੀਤਾ ਅਤੇ ਚਕਰ ਲਿਆਕਤ ਨਾਂ ਦੇ ਇਕ ਲੋੜੀਂਦੇ ਅੱਤਵਾਦੀ ਨੂੰ ਮਾਰ ਦਿੱਤਾ। ਇਸ ਤੋਂ ਇਲਾਵਾ ਦੋ ਹੋਰ ਅੱਤਵਾਦੀ ਜ਼ਖ਼ਮੀ ਹੋ ਗਏ। ਆਈ.ਐੱਸ.ਪੀ.ਆਰ. ਨੇ ਕਿਹਾ, “ਮਾਰੇ ਗਏ ਅੱਤਵਾਦੀ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਉਹ ਕਈ ਅੱਤਵਾਦੀ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਸੀ।” ਬਿਆਨ ਮੁਤਾਬਕ ਸੁਰੱਖਿਆ ਬਲਾਂ ਨੇ ਇਲਾਕੇ ‘ਚੋਂ ਅੱਤਵਾਦੀਆਂ ਨੂੰ ਖਤਮ ਕਰਨ ਲਈ ਇਹ ਮੁਹਿੰਮ ਚਲਾਈ ਸੀ।

Add a Comment

Your email address will not be published. Required fields are marked *