ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਅੱਜ ‘ਆਪ’ ਦਾ ਪ੍ਰਦਰਸ਼ਨ

ਚੰਡੀਗੜ੍ਹ – ਬੀਤੀ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ. ਡੀ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ’ਚ ਭਾਰੀ ਰੋਸ ਹੈ। ਇਸ ਕਾਰਨ ਪੰਜਾਬ ਤੇ ਦਿੱਲੀ ਦੇ ਸਾਰੇ ਮੰਤਰੀ, ਵਿਧਾਇਕ, ਵਰਕਰ ਅਤੇ ਹੋਰ ਨੇਤਾ ਇਸ ਗ੍ਰਿਫ਼ਤਾਰੀ ਦੇ ਵਿਰੋਧ ‘ਚ ਮੋਹਾਲੀ ਅਤੇ ਦਿੱਲੀ ’ਚ ਰੋਸ ਪ੍ਰਦਰਸ਼ਨ ਕਰਨਗੇ।

ਇਸ ਸਬੰਧੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ 22 ਮਾਰਚ ਨੂੰ ਦੁਪਹਿਰ 12 ਵਜੇ ਐੱਸ.ਏ.ਐੱਸ. ਨਗਰ ਮੋਹਾਲੀ ਦੇ ਸੈਕਟਰ 62 ਵਿਖੇ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਵੱਲੋਂ ਆਪਣੇ ਸਾਰੇ ਜੁਝਾਰੂ ਸਾਥੀਆਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ। 

ਇਸੇਂ ਤਰ੍ਹਾਂ ਦਿੱਲੀ ਵਿਚ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਸਵੇਰੇ 10 ਵਜੇ ਆਈ.ਟੀ.ਓ. ਸਥਿਤ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿਚ ਦਿੱਲੀ ਦੇ ਮੰਤਰੀ, ਵਿਧਾਇਕ ਤੇ ਹੋਰ ਕਈ ਆਗੂ ਸ਼ਮੂਲੀਅਤ ਕਰਨਗੇ। 

Add a Comment

Your email address will not be published. Required fields are marked *