ਪੰਜਾਬ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ
March 24, 2024
ਪਟਿਆਲਾ : ਇੱਥੇ ਤੜਕਸਾਰ 4 ਵਜੇ ਦੇ ਕਰੀਬ ਨਵਾਂ ਬੱਸ ਅੱਡਾ ਨੇੜੇ ਪੀ. ਆਰ. ਟੀ. ਸੀ. ਦੀ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ਅਤੇ ਬੱਸ ਪਲਟ ਗਈ। ਇਸ ਟੱਕਰ ਦੌਰਾਨ ਕਈ ਸਵਾਰੀਆਂ ਦੇ ਜ਼ਖਮੀਂ ਹੋਣ ਦੀ ਖ਼ਬਰ ਹੈ, ਜਿਨ੍ਹਾਂ ‘ਚੋਂ ਕੁੱਝ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਬੱਸ ‘ਚ ਫਸੀਆਂ ਸਵਾਰੀਆਂ ਨੂੰ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ ਗਿਆ। ਜ਼ਖਮੀ ਸਵਾਰੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪਤਾ ਲੱਗਾ ਹੈ ਕਿ ਬੱਸ ‘ਚ 20 ਦੇ ਕਰੀਬ ਸਵਾਰੀਆਂ ਬੈਠੀਆਂ ਹੋਈਆਂ ਸਨ। ਇਨ੍ਹਾਂ ‘ਚੋਂ ਡਰਾਈਵਰ ਅਤੇ ਕੰਡਕਟਰ ਨੂੰ ਹੀ ਜ਼ਿਆਦਾ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਸ਼ਿਮਲਾ ਤੋਂ ਬਠਿੰਡਾ ਜਾ ਰਹੀ ਸੀ। ਇਸ ਦੌਰਾਨ ਸੜਕ ਸੁਰੱਖਿਆ ਫੋਰਸ ਵੀ ਮੌਕੇ ‘ਤੇ ਪਹੁੰਚੀ ਹੈ, ਜਿਨ੍ਹਾਂ ਨੇ ਜ਼ਖਮੀ ਸਵਾਰੀਆਂ ਨੂੰ ਬੱਸ ‘ਚੋਂ ਬਾਹਰ ਕਢਾਉਣ ‘ਚ ਮਦਦ ਕੀਤੀ।

