ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ‘ਚ ਪੀੜਤ ਪਰਿਵਾਰਾਂ ਨੂੰ ਮਿਲੇ CM ਮਾਨ

ਸੰਗਰੂਰ : ਸੰਗਰੂਰ ਜ਼ਿਲ੍ਹੇ ‘ਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ ਹਨ ਅਤੇ ਕਾਨੂੰਨ ਮੁਤਾਬਕ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਵਲੋਂ ਹੁਣ ਤੱਕ 10 ਦੋਸ਼ੀਆਂ ‘ਚ 8 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਦੇ ਨਾਲ ਹੀ ਮਾਸਟਰਮਾਈਂਡ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

Add a Comment

Your email address will not be published. Required fields are marked *