ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ‘ਚ ਗਿਰਾਵਟ, ਸੈਂਸੈਕਸ 468.91 ਅੰਕ ਡਿੱਗਿਆ

ਮੁੰਬਈ – ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਖ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 468.91 ਅੰਕ ਡਿੱਗ ਕੇ 72,363.03 ‘ਤੇ ਖੁੱਲ੍ਹਿਆ। NSE ਨਿਫਟੀ 149.2 ਅੰਕ ਡਿੱਗ ਕੇ 21,947.55 ‘ਤੇ ਆ ਗਿਆ। 

ਸੈਂਸੈਕਸ ਦੀਆਂ ਸੂਚੀਬੱਧ ਕੰਪਨੀਆਂ ‘ਚ ਪਾਵਰਗ੍ਰਿਡ, ਮਾਰੂਤੀ, ਭਾਰਤੀ ਏਅਰਟੈੱਲ, ਏਸ਼ੀਅਨ ਪੇਂਟਸ, ਅਲਟਰਾਟੈਕ ਸੀਮੈਂਟ ਅਤੇ ਟਾਈਟਨ ਦੇ ਸ਼ੇਅਰਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ। ਬਜਾਜ ਫਾਈਨਾਂਸ, ਬਜਾਜ ਫਿਨਸਰਵ, ਇੰਡਸਇੰਡ ਬੈਂਕ ਅਤੇ ਟਾਟਾ ਮੋਟਰਜ਼ ਦੇ ਸ਼ੇਅਰ ਫ਼ਾਇਦੇ ਵਿਚ ਰਹੇ। ਏਸ਼ੀਆਈ ਬਾਜ਼ਾਰਾਂ ‘ਚ ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ ‘ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ ‘ਚ ਰਿਹਾ। 

ਦੱਸ ਦੇਈਏ ਕਿ ਸ਼ੇਅਰ ਬਾਜ਼ਾਰ ਦੇ ਮਿਲੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 3,309.76 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ ਹੈ। ਇਸ ਦੇ ਨਾਲ ਹੀ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.01 ਫ਼ੀਸਦੀ ਡਿੱਗ ਕੇ 86.74 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ।

Add a Comment

Your email address will not be published. Required fields are marked *