ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 29 ਪੈਸੇ ਦੀ ਮਜ਼ਬੂਤੀ ਨਾਲ ਖੁੱਲ੍ਹਿਆ
ਮੁੰਬਈ – ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ 29 ਪੈਸੇ ਵਧ ਕੇ 83.32 ਦੇ ਪੱਧਰ ‘ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ 83.33 ਪ੍ਰਤੀ ਡਾਲਰ ‘ਤੇ ਖੁੱਲ੍ਹਿਆ ਅਤੇ ਫਿਰ 83.32 ਪ੍ਰਤੀ ਡਾਲਰ ‘ਤੇ ਪਹੁੰਚ ਗਿਆ, ਜੋ ਪਿਛਲੇ ਬੰਦ ਪੱਧਰ ਦੇ ਮੁਕਾਬਲੇ 29 ਪੈਸੇ ਦਾ ਵਾਧਾ ਦਰਸਾਉਂਦਾ ਹੈ।
ਸ਼ੁੱਕਰਵਾਰ ਨੂੰ ਰੁਪਇਆ 48 ਪੈਸੇ ਡਿੱਗ ਕੇ 83.61 ਪ੍ਰਤੀ ਡਾਲਰ ਦੇ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਬੰਦ ਹੋਇਆ। ਹੋਲੀ ਦੇ ਮੌਕੇ ‘ਤੇ ਸੋਮਵਾਰ ਨੂੰ ਬਾਜ਼ਾਰ ਬੰਦ ਰਹੇ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਨੂੰ ਮਾਪਦਾ ਡਾਲਰ ਸੂਚਕਾਂਕ 0.01 ਫੀਸਦੀ ਘੱਟ ਕੇ 103.79 ‘ਤੇ ਕਾਰੋਬਾਰ ਕਰ ਰਿਹਾ ਸੀ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.07 ਫੀਸਦੀ ਘੱਟ ਕੇ US$86.69 ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 3,309.76 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ।

