ਜੰਮੂ-ਕਸ਼ਮੀਰ ‘ਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ

 ਦੇਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ ਹੋ ਗਿਆ। ਇਸ ਧਮਾਕੇ ਨਾਲ ਗੁਰਦੁਰਾਆਰਾ ਸਾਹਿਬ ਦੀਆਂ ਕੰਧਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ। 

ਜਾਣਕਾਰੀ ਮੁਤਾਬਕ ਮੰਗਲਵਾਰ ਰਾਤ 11.30 ਵਜੇ ਦੇ ਕਰੀਬ ਗੁਰਦੁਆਰਾ ਬੈਠਕ ਮਹੰਤ ਮੋਹਰ ਸਿੰਘ ਜੀ ਦੇ ਬਾਹਰ ਧਮਾਕਾ ਹੋ ਗਿਆ। ਇਸ ਨਾਲ ਲੋਕਾਂ ਵਿਚ ਦਹਿਲ਼ਤ ਫ਼ੈਲ ਗਈ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਫ਼ੌਜ ਦੇ ਜਵਾਨ ਮੌਕੇ ‘ਤੇ ਪਹੁੰਚ ਗਏ। ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਲਈ ਫੋਰੈਂਸਿਕ ਮਾਹਰਾਂ ਦੀ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। 

ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸ਼ੱਕੀ ਅੱਤਵਾਦੀਆਂ ਵੱਲੋਂ ਚੀਨੀ ਹੱਥਗੋਲੇ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

Add a Comment

Your email address will not be published. Required fields are marked *