ਮੋਹਾਲੀ ‘ਚ ਅਮਰੂਦ ਬਾਗ ਘਪਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ
March 27, 2024
ਮੋਹਾਲੀ : ਮੋਹਾਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅਮਰੂਦ ਬਾਗ ਘਪਲੇ ‘ਚ ਵੱਡੀ ਕਾਰਵਾਈ ਕਰਦਿਆਂ ਪਿੰਡ ਬਾਕਰਪੁਰ ‘ਚ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਟੀਮ ਨੇ ਕਈ ਘਰਾਂ ਨੂੰ ਘੇਰ ਲਿਆ ਹੈ ਅਤੇ ਕਈ ਵੱਡੇ ਅਫ਼ਸਰਾਂ ਦੇ ਘਰ ਵੀ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਘਪਲੇ ‘ਚ ਕਈ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਫ਼ਸਰਾਂ ਦੇ ਨਾਂ ਸਾਹਮਣੇ ਆਏ ਸਨ। ਇਸ ਨੂੰ ਲੈ ਕੇ ਈ. ਡੀ. ਦੀ ਟੀਮ ਵਲੋਂ ਮੋਹਾਲੀ ‘ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

