ਪੰਜਾਬ ‘ਚ ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ

ਮੋਗਾ : ਮੋਗਾ-ਫਿਰੋਜ਼ਪੁਰ ਰੋਡ ‘ਤੇ ਬੁੱਧਵਾਰ ਤੜਕੇ ਸਵੇਰੇ ਕਰੀਬ 5.30 ਵਜੇ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਡਾਗਰੂ ਪਿੰਡ ਨੇੜੇ ਸ਼ਰਧਾਲੂਆਂ ਨਾਲ ਭਰੀ ਪਿੱਕਅਪ ਵੈਨ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਰੀਬ 10-12 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਉਕਤ ਸ਼ਰਧਾਲੂ ਪਿਕੱਅਪ ਵੈਨ ‘ਚ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੋਂ ਵਾਪਸ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਜਿਨ੍ਹਾਂ ਜ਼ਖਮੀ ਸ਼ਰਧਾਲੂਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਉਨ੍ਹਾਂ ‘ਚੋਂ ਇਕ ਦੀ ਨਾਜ਼ੁਕ ਹਾਲਤ ਦੇ ਚੱਲਦਿਆਂ ਉਸ ਨੂੰ ਰੈਫ਼ਰ ਕੀਤਾ ਜਾ ਰਿਹਾ ਹੈ।

ਬਾਕੀ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਸਰਕਾਰੀ ਹਸਪਤਾਲ ਦਾ ਐਮਰਜੈਂਸੀ ਸਟਾਫ਼ ਪੂਰੀ ਤਰ੍ਹਾਂ ਅਲਰਟ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੱਕਅਪ ਵੈਨ ਦੇ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ।

Add a Comment

Your email address will not be published. Required fields are marked *