ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਖਟੀਮਾ- ਉੱਤਰਾਖੰਡ ‘ਚ ਊਧਮ ਸਿੰਘ ਨਗਰ ਸਥਿਤ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਦੇ ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਦੀ ਸਵੇਰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਬਾਬਾ ਤਰਸੇਮ ਨੂੰ ਗੰਭੀਰ ਹਾਲਤ ਵਿਚ ਖਟੀਮਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦਰਅਸਲ ਬਾਈਕ ਸਵਾਰ ਬਦਮਾਸ਼ਾਂ ਨੇ ਤਰਸੇਮ ਸਿੰਘ ‘ਤੇ ਤਾਬੜਤੋੜ ਫਾਇਰਿੰਗ ਕੀਤੀ ਸੀ।

ਤਰਸੇਮ ਸਿੰਘ ਸਵੇਰੇ ਬਾਹਰ ਘੁੰਮਣ ਲਈ ਨਿਕਲੇ ਸਨ, ਜਿੱਥੇ ਪਹਿਲਾਂ ਤੋਂ ਹੀ ਘਾਤ ਲਾਈ ਬੈਠੇ ਬਾਈਕ ਸਵਾਰ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਬਦਮਾਸ਼ਾਂ ਨੇ ਉਨ੍ਹਾਂ ‘ਤੇ 3 ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਬਾਬਾ ਨੂੰ ਗੰਭੀਰ ਹਾਲਤ ਵਿਚ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹਮਲਾਵਰ ਗ੍ਰਿਫ਼ਤਾਰ ਕਰ ਲਏ ਜਾਣਗੇ। 

ਕਾਰ ਸੇਵਾ ਨਾਨਕਮੱਤਾ ਦੇ ਮੁਖੀ ਤਰਸੇਮ ਸਿੰਘ ਸਮਾਜ ਸੇਵਾ ਅਤੇ ਲੋਕ ਹਿੱਤ ਦੇ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੇ ਸਨ। ਸਕੂਲਾਂ ਅਤੇ ਗੁਰਦੁਆਰਿਆਂ ਵਿਚ ਸੇਵਾ ਕਰਨ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਆਫ਼ਤ ਸਮੇਂ ਲੰਗਰ ਅਤੇ ਹੋਰ ਰਾਹਤ ਸਮੱਗਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਬਾਬਾ ਤਰਸੇਮ ਸਿੰਘ ਜੀ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਭਗਤੀ ਅਤੇ ਸੇਵਾ ਕਾਰਜਾਂ ਵਿਚ ਲੱਗੇ ਰਹੇ। ਗੁਰਦੁਆਰਾ ਨਾਨਕਮੱਤਾ ਸਾਹਿਬ ਵਿਚ ਕਾਰ ਸੇਵਾ ਦੀ ਸੇਵਾ ਬਾਬਾ ਤਰਸੇਮ ਸਿੰਘ ਨੇ ਨਿਭਾਈ।

Add a Comment

Your email address will not be published. Required fields are marked *