ਅਦਾਕਾਰ ਗੁਰਨੀਤ ਦੋਸਾਂਝ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
March 29, 2024
ਜਲੰਧਰ — ਪੰਜਾਬੀ ਗਾਇਕ, ਅਦਾਕਾਰ ਤੇ ਮਾਡਲ ਗੁਰਨੀਤ ਦੋਸਾਂਝ ਹਾਲ ਹੀ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਦੇ ਦਰਸ਼ਨਾਂ ਦੇ ਨਾਲ-ਨਾਲ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ।
ਦੱਸ ਦਈਏ ਕਿ ਗੁਰਨੀਤ ਦੋਸਾਂਝ ਨੇ ਸਾਲ 2018 ‘ਚ ‘ਚੇਂਜ’ ਗੀਤ ਨਾਲ ਸੰਗੀਤ ਜਗਤ ‘ਚ ਡੈਬਿਊ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਗੁਰਨੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਸਰਗਰਮ ਰਹਿੰਦੇ ਹਨ। ਆਏ ਦਿਨ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ।

