ਪੰਜਾਬ ‘ਚ ਤੇਜ਼ ਹਨ੍ਹੇਰੀ-ਝੱਖੜ ਨਾਲ ਮੀਂਹ ਦਾ Alert, ਪੈ ਸਕਦੇ ਨੇ ਗੜ੍ਹੇ

ਚੰਡੀਗੜ੍ਹ : ਪੰਜਾਬ ‘ਚ ਬੀਤੀ ਰਾਤ ਤੋਂ ਹੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਇਲਾਕਿਆਂ ‘ਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਜਾ ਸਕਦਾ ਹੈ। ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਹੋਇਆ ਹੈ। ਅੱਜ ਅਤੇ ਭਲਕੇ ਮਤਲਬ ਕਿ 31 ਮਾਰਚ ਨੂੰ ਵੀ ਤੇਜ਼ ਹਨ੍ਹੇਰੀ ਅਤੇ ਝੱਖੜ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 2 ਦਿਨਾਂ ਦੌਰਾਨ ਪੰਜਾਬ ‘ਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਕਈ ਇਲਾਕਿਆਂ ‘ਚ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ। ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ‘ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲੇਗਾ। ਬੀਤੀ ਰਾਤ ਤੋਂ ਮੀਂਹ ਦੇ ਨਾਲ ਤੇਜ਼ ਹਨ੍ਹੇਰੀ ਨੇ ਕਹਿਰ ਮਚਾਇਆ ਹੋਇਆ ਹੈ ਕਿਉਂਕਿ ਫ਼ਸਲਾਂ ਇਸ ਸਮੇਂ ਪੱਕਣ ‘ਤੇ ਹਨ, ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ ਹੈ।

ਮੌਸਮ ਵਿਗਿਆਨੀਆਂ ਦੇ ਮੁਤਾਬਕ 27 ਮਾਰਚ ਨੂੰ ਇੱਕ ਪੱਛਮੀ ਗੜਬੜੀ ਹਿਮਾਲੀਅਨ ਖੇਤਰ ਵਿੱਚ ਆਈ ਹੈ। ਇਸ ਕਾਰਨ ਹਿਮਾਲਿਆ ਦੇ ਉੱਚੇ ਪਹਾੜੀ ਇਲਾਕਿਆਂ ‘ਚ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਦਿੱਲੀ-ਐੱਨ. ਸੀ. ਆਰ. ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਗੜਬੜੀ ਦੇ ਲੰਘਣ ਤੋਂ ਬਾਅਦ 2 ਹੋਰ ਗੜਬੜੀਆਂ ਆ ਰਹੀਆਂ ਹਨ। ਇਹ ਮੀਂਹ ਗਰਮੀ ਨੂੰ ਘੱਟ ਕਰਨ ਵਿੱਚ ਸਹਾਈ ਹੋਵੇਗਾ ਪਰ ਇਸ ਨਾਲ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਸਕਦਾ ਹੈ।

Add a Comment

Your email address will not be published. Required fields are marked *