ਸ਼ੁਭਕਰਨ ਮਾਮਲੇ ‘ਤੇ ਹਰਿਆਣਾ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਪ੍ਰਦਰਸ਼ਨ ਦੌਰਾਨ ਕਥਿਤ ਤੌਰ ’ਤੇ ਪੁਲਸ ਦੀ ਗੋਲ਼ੀ ਲੱਗਣ ਨਾਲ 22 ਸਾਲ ਦੇ ਇਕ ਕਿਸਾਨ ਦੀ ਮੌਤ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਅਦਾਲਤੀ ਜਾਂਚ ਦੇ ਦਿੱਤੇ ਗਏ ਹੁਕਮ ਨੂੰ ਚੁਣੌਤੀ ਦੇਣ ਵਾਲੀ ਹਰਿਆਣਾ ਸਰਕਾਰ ਦੀ ਪਟੀਸ਼ਨ ਸੋਮਵਾਰ ਨੂੰ ਰੱਦ ਕਰ ਦਿੱਤੀ।

ਇਹ ਨੌਜਵਾਨ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਪ੍ਰਦਰਸ਼ਨ ਕਰ ਰਹੇ ਉਨ੍ਹਾਂ ਕਿਸਾਨਾਂ ’ਚ ਸ਼ਾਮਲ ਸੀ ਜੋ ਕੇਂਦਰ ਸਰਕਾਰ ਤੋਂ ਉਨ੍ਹਾਂ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਕਾਨੂੰਨ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੇ ਬੈਂਚ ਨੇ ਹਰਿਆਣਾ ਸਰਕਾਰ ਦੀ ਇਹ ਦਲੀਲ ਕਿ ਹਾਈ ਕੋਰਟ ਦਾ ਹੁਕਮ ਪੁਲਸ ਦੇ ਮਨੋਬਲ ਨੂੰ ਪ੍ਰਭਾਵਤ ਕਰੇਗਾ, ਨੂੰ ਰੱਦ ਕਰਦਿਆਂ ਕਿਹਾ ਕਿ ਇਸ ਖਦਸ਼ੇ ਦਾ ਕੋਈ ਆਧਾਰ ਨਹੀਂ। ਬੈਂਚ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਦਾਲਤੀ ਜਾਂਚ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ, ਉਨ੍ਹਾਂ ਦੇ ਵੀ ਕੁਝ ਅਸਲ ਖਦਸ਼ੇ ਹਨ।

Add a Comment

Your email address will not be published. Required fields are marked *