ਪ੍ਰੋਗਰਾਮ ਲਈ ਚੰਡੀਗੜ੍ਹ ਗਏ ਹੋਏ ਪੰਜਾਬੀ ਸਿੰਗਰ ਦੇ ਘਰ ਚੱਲੀਆਂ ਗੋਲ਼ੀਆਂ

ਜਲੰਧਰ – ਜਲੰਧਰ ਦੇ ਬੂਟਾ ਮੰਡੀ ਇਲਾਕੇ ‘ਚ ਰਹਿੰਦੇ ਪੰਜਾਬੀ ਕਲਾਕਾਰ ਸਾਹਿਲ ਸ਼ਾਹ ਦੇ ਘਰ ਗੋਲ਼ੀਆਂ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਾਹਿਲ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਉਸ ਨੂੰ ਧਮਕੀ ਭਰੇ ਫ਼ੋਨ ਆ ਰਹੇ ਸਨ। ਇਸ ਦੌਰਾਨ ਉਹ ਐਤਵਾਰ ਨੂੰ ਪ੍ਰੋਗਰਾਮ ਲਈ ਚੰਡੀਗੜ੍ਹ ਗਿਆ ਹੋਇਆ ਸੀ।

ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਕਿ ਉਸ ਦੇ ਘਰ ਦੇ ਗੇਟ ‘ਤੇ ਗੋਲ਼ੀਆਂ ਦੇ ਨਿਸ਼ਾਨ ਪਏ ਸਨ। ਜਦੋਂ ਉਸ ਨੇ ਇਸ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਮੌਕੇ ‘ਤੇ ਪਹੁੰਚੀ ਪੁਲਸ ਟੀਮ ਨੇ ਗੋਲ਼ੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਸਾਹਿਲ ਨੇ ਦੱਸਿਆ ਕਿ ਉਸ ਗੀਤ ਲਿਖਣ ਲਈ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆ ਰਹੇ ਸਨ, ਜਿਨ੍ਹਾਂ ਨੂੰ ਉਸ ਨੇ ਅਣਦੇਖਾ ਕਰ ਦਿੱਤਾ। 

ਉੱਥੇ ਹੀ ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਸਾਹਿਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਇਕ ਹੀ ਖੋਲ ਬਰਾਮਦ ਹੋਇਆ ਹੈ। ਵਾਰਦਾਤ ਸਮੇਂ ਸਿਰਫ਼ ਸਾਹਿਲ ਦੇ ਮਾਤਾ-ਪਿਤਾ ਹੀ ਘਰ ਮੌਜੂਦ ਸਨ। ਮਾਮਲੇ ਦੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *