ਵਿਲੈਤਰੀ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ

ਮਿਲਾਨ ਇਟਲੀ – ਰੋਮ ਦੇ ਨੇੜੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਗਿਆ। ਦੱਸਣਯੋਗ ਹੈ ਕਿ ਇਲਾਕੇ ਵਿਚ ਬਣੇ ਪੁਰਾਤਨ ਗੁਰਦੁਆਰਿਆਂ ਵਿੱਚੋਂ ਇਕ ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਸਥਾਨਿਕ ਸ਼ਹਿਰ ਦੇ ਮੇਅਰ ਨੇ ਆਪਣੇ ਪਰਿਵਾਰ ਨਾਲ ਪਹੁੱਚ ਕਰਕੇ ਸੰਗਤ ਨੂੰ ਸ਼੍ਰੀ ਗੁਰੂ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਤੁਸੀਂ ਬਹੁਤ ਮਹਾਨ ਕੌਮ ਹੋ ਜੋ ਵਿਦੇਸ਼ੀ ਧਰਤੀ ‘ਤੇ ਬੈਠ ਕੇ ਵੀ ਆਪਣੇ ਗੁਰੂਆਂ ਦੇ ਦਿਹਾੜੇ ਮਨਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆ ਪ੍ਰਾਪਤ ਕਰਦੇ ਹੋ। 

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸੁਰਿੰਦਰ ਸਿੰਘ ਅਤੇ ਇੰਗਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਆਏ ਗੁਰਮੀਤ ਸਿੰਘ ਸੰਧੂ, ਤਰਸੇਮ ਮੱਲਾ ਅਤੇ ਅਮਰਜੀਤ ਸਿੰਘ ਬੈਂਸ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ। ਸਾਂਝੀਵਾਲਤਾ ਦੇ ਨਾਂ ‘ਤੇ ਬਣੇ ਇਸ ਗੁਰਦੁਆਰਾ ਸਾਹਿਬ ਵਿਖੇ ਲਗਭਗ ਲਾਸੀਓ ਸਟੇਟ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਪਹੁੰਚ ਕਰਕੇ ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਪਣੀਆਂ ਹਾਜ਼ਰੀ ਭਰਦੇ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ। 

Add a Comment

Your email address will not be published. Required fields are marked *