ਰਾਜਸਥਾਨ ‘ਚ ਸੋਨੀਆ ਗਾਂਧੀ ਦੀ ਰੈਲੀ ਦੇ ਦੂਜੇ ਦਿਨ ‘ਚ ਕਾਂਗਰਸ ‘ਚ ਭੱਜ-ਦੌੜ

ਜੈਪੁਰ – ਜੈਪੁਰ ‘ਚ ਕਾਂਗਰਸ ਨੇਤਾ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਦੀ ਜਨ ਸਭਾ ਦੇ ਇਕ ਦਿਨ ਬਾਅਦ ਐਤਵਾਰ ਨੂੰ ਕਾਂਗਰਸ ਦੇ ਸਾਬਕਾ ਵਿਧਾਇਕ ਗੰਗਾਜਲ ਮੀਲ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉੱਪ ਪ੍ਰਧਾਨ ਸੁਸ਼ੀਲ ਸ਼ਰਮਾ ਸਮੇਤ ਕਈ ਨੇਤਾ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ। ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ‘ਚ ਸਾਬਕਾ ਵਿਧਾਇਕ ਗੰਗਾਜਲ ਮੀਲ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਦੇ ਸਾਬਕਾ ਉੱਪ ਪ੍ਰਧਾਨ ਅਸ਼ੋਕ ਅਵਸਥੀ, ਕਾਂਗਰਸ ਦੇ ਟਿਕਟ ‘ਤੇ ਵਿਧਾਨ ਸਭਾ ਚੋਣ ਲੜਨ ਵਾਲੇ ਹਨੂੰਮਾਨ ਮੀਲ ਅਤੇ ਹੋਰ ਸ਼ਾਮਲ ਹਨ।

ਪ੍ਰਦੇਸ਼ ਕਾਂਗਰਸ ਕਮੇਟੀ ਦੇ ਉੱਪ ਪ੍ਰਧਾਨ ਅਤੇ ਮਹਾਮੰਤਰੀ ਰਹੇ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਗੁਟਬਾਜ਼ੀ ਕਾਰਨ ਕਾਂਗਰਸ ਦੇ ਸਮਰਪਿਤ ਵਰਕਰਾਂ ‘ਚ ਨਿਰਾਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਲਾਂ ਤੱਕ ਕਾਂਗਰਸ ਲਈ ਕੰਮ ਕੀਤਾ ਪਰ ਹੁਣ ਪਾਰਟੀ ਵਰਕਰਾਂ ਦੀ ਸੁਣਨ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਦੇ ਮੁੱਦੇ ‘ਤੇ ਕਾਂਗਰਸ ਦੇ ਰੁਖ ਨਾਲ ਉਨ੍ਹਾਂ ਵਰਗੇ ਸਨਮਾਨਤ ਧਰਮ ‘ਚ ਆਸਥਾ ਰੱਖਣ ਵਾਲੇ ਵਰਕਰ ਨਿਰਾਸ਼ ਹਨ। ਕਾਂਗਰਸ ਦੇ ਸਾਬਕਾ ਵਿਧਾਇਕ ਗੰਗਾਜਲ ਮੀਲ ਨੇ ਕਾਂਗਰਸ ਪ੍ਰਦੇਸ਼ ਪ੍ਰਧਾਨ ਗੋਵਿੰਦ ਸਿੰਘ ਡੋਟਾਸਰ ਅਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ‘ਤੇ ਵਿਧਾਨ ਸਭਾ ਚੋਣਾਂ ‘ਚ ਟਿਕਟ ਵੰਡ ‘ਚ ਮਨਮਾਨੀ ਕਰਨ ਦਾ ਦੋਸ਼ ਲਗਾਇਆ।

Add a Comment

Your email address will not be published. Required fields are marked *