ਡਾ. ਨਵਜੋਤ ਕੌਰ ਸਿੱਧੂ ਕੈਂਸਰ ਦਾ ਆਪ੍ਰੇਸ਼ਨ ਕਰਵਾ ਕੇ ਘਰ ਪਰਤੇ
April 8, 2024
ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੂਝ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਦਾ ਯਮੁਨਾਨਗਰ ਦੇ ਇਕ ਹਸਪਤਾਲ ‘ਚ ਆਪ੍ਰੇਸ਼ਨ ਹੋਇਆ ਸੀ, ਜਿਸ ਦੀਆਂ ਤਸਵੀਰਾਂ ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਅੱਜ ਉਨ੍ਹਾਂ ਨੇ ਇਕ ਹੋਰ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਦੱਸਿਆ ਕਿ ਡਾ. ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੰਗ ਲੜਦਿਆਂ ਹਸਪਤਾਲ ਤੋਂ ਘਰ ਵਾਪਸ ਆ ਗਏ ਹਨ। ਉਨ੍ਹਾਂ ਇਸ ਪੋਸਟ ‘ਚ ਲਿਖਿਆ ਕਿ ਡਾ. ਨਵਜੋਤ ਕੌਰ ਆਪਣੇ ਪੈਰਾਂ ‘ਤੇ ਵਾਪਸ ਤੁਰਨ ਲੱਗ ਪਏ ਹਨ। ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਉਹ ਵਾਪਸ ਘਰ ਆ ਗਏ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਹੁਣ ਉਹ 1 ਮਹੀਨਾ ਆਰਾਮ ਕਰਨਗੇ ਤੇ ਫਿਰ 25 ਰੇਡੀਏਸ਼ਨ ਸੈਸ਼ਨਜ਼ ‘ਚੋਂ ਗੁਜ਼ਰਨਾ ਪਵੇਗਾ। ਉਨ੍ਹਾਂ ਆਪ੍ਰੇਸ਼ਨ ਕਰਨ ਵਾਲੇ ਡਾ. ਰੁਪਿੰਦਰ ਸਿੰਘ ਤੇ ਉਨ੍ਹਾਂ ਦੇ ਸਟਾਫ਼ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਡਾ. ਰੁਪਿੰਦਰ ਸਿੰਘ ਨਾਲ ਇਕ ਤਸਵੀਰ ਵੀ ਸਾਂਝੀ ਕੀਤੀ ਹੈ।

