ਪਹਿਲੀ ਵਾਰ 75,000 ਤੋਂ ਪਾਰ ਹੋਇਆ ਸੈਂਸੈਕਸ

ਮੁੰਬਈ – ਘਰੇਲੂ ਸੂਚਕਾਂਕ ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਜਾਰੀ ਰਹੀ ਅਤੇ ਬੀਐੱਸਈ ਸੈਂਸੈਕਸ ਪਹਿਲੀ ਵਾਰ 75,000 ਦੇ ਅੰਕੜੇ ਨੂੰ ਪਾਰ ਕਰ ਗਿਆ। ਇਸ ਦੌਰਾਨ ਨਿਫਟੀ ਵੀ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 381.78 ਅੰਕ ਵਧ ਕੇ 75,124.28 ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। NSE ਨਿਫਟੀ 99 ਅੰਕ ਵਧ ਕੇ 22,765.30 ਦੇ ਰਿਕਾਰਡ ਸਿਖਰ ‘ਤੇ ਪਹੁੰਚ ਗਿਆ। 

ਸੈਂਸੈਕਸ ‘ਚ ਸੂਚੀਬੱਧ ਕੰਪਨੀਆਂ ‘ਚ ਇੰਫੋਸਿਸ, ਟੈਕ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਚਸੀਐੱਲ ਟੈਕਨਾਲੋਜੀਜ਼, ਟਾਟਾ ਮੋਟਰਜ਼, ਵਿਪਰੋ, ਆਈਸੀਆਈਸੀਆਈ ਬੈਂਕ ਅਤੇ ਨੇਸਲੇ ਦੇ ਸ਼ੇਅਰਾਂ ‘ਚ ਸਭ ਤੋਂ ਜ਼ਿਆਦਾ ਤੇਜ਼ੀ ਰਹੀ। ਜੇਐਸਡਬਲਯੂ ਸਟੀਲ, ਕੋਟਕ ਮਹਿੰਦਰਾ ਬੈਂਕ, ਰਿਲਾਇੰਸ ਇੰਡਸਟਰੀਜ਼ ਅਤੇ ਲਾਰਸਨ ਐਂਡ ਟੂਬਰੋ ਦੇ ਸ਼ੇਅਰ ਨੁਕਸਾਨ ਵਿਚ ਰਹੇ। ਏਸ਼ੀਆਈ ਬਾਜ਼ਾਰਾਂ ‘ਚ ਜਾਪਾਨ ਦਾ ਨਿੱਕੇਈ 225 ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ ‘ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਦੱਖਣੀ ਕੋਰੀਆ ਦਾ ਕੋਸਪੀ ਘਾਟੇ ‘ਚ ਰਿਹਾ। 

ਇਸ ਤੋਂ ਇਲਾਵਾ ਅਮਰੀਕੀ ਬਾਜ਼ਾਰ ਸੋਮਵਾਰ ਨੂੰ ਮਿਲੀ-ਜੁਲੀ ਭਾਵਨਾ ਨਾਲ ਬੰਦ ਹੋਏ। ਬ੍ਰੈਂਟ ਕਰੂਡ ਫਿਊਚਰਜ਼, ਗਲੋਬਲ ਆਇਲ ਬੈਂਚਮਾਰਕ, 0.19 ਫ਼ੀਸਦੀ ਦੇ ਵਾਧੇ ਨਾਲ 90.55 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਸੋਮਵਾਰ ਨੂੰ ਸ਼ੁੱਧ ਰੂਪ ਨਾਲ 684.68 ਕਰੋੜ ਰੁਪਏ ਦੇ ਸ਼ੇਅਰ ਵੇਚੇ।

Add a Comment

Your email address will not be published. Required fields are marked *